Weather Update : ਮੌਸਮ ਦੇ ਬਦਲਣ ਕਾਰਨ ਤਾਪਮਾਨ ‘ਚ ਆਈ ਗਿਰਾਵਟ
ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 1ਜੁਲਾਈ(ਵਿਸ਼ਵ ਵਾਰਤਾ) Weather Update : ਪੰਜਾਬ ਵਿੱਚ ਮੌਨਸੂਨ ਦੇ ਆਉਣ ਤੋਂ ਬਾਅਦ ਵਿੱਚ ਮੌਸਮ ‘ਚ ਕਾਫੀ ਬਦਲਾਅ ਦੇਖਣ ਨੂੰ ਮਿਲਿਆ ਹੈ। ਮੀਂਹ ਕਾਰਨ ਕਈ ਥਾਵਾਂ ਨੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਹੁਣ ਮੌਸਮ ਵਿਗਿਆਨ ਕੇਂਦਰ ਨੇ 6 ਜੁਲਾਈ ਤੱਕ ਪੰਜਾਬ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅਗਲੇ 7 ਦਿਨਾਂ ਵਿੱਚ, ਉੱਤਰ-ਪੱਛਮੀ ਭਾਰਤ ਵਿੱਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦੋਂ ਕਿ ਕੁਝ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

ਅੱਜ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਸਥਿਤੀ ਆਮ ਰਹਿ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















