Weather Update : ਪੰਜਾਬ ਵਿੱਚ ਫਿਰ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

ਚੰਡੀਗੜ੍ਹ, 17ਅਗਸਤ(ਵਿਸ਼ਵ ਵਾਰਤਾ) ਸੂਬੇ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਕਈ ਥਾਵਾਂ ਤਾਂ ਬੱਦਲ ਛਾਏ ਹੋਏ ਹਨ। ਅੱਜ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਤਿੰਨ ਜ਼ਿਲ੍ਹਿਆਂ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 19 ਅਗਸਤ ਤੱਕ ਸੂਬੇ ਵਿੱਚ ਅਜਿਹਾ ਹੀ ਮੌਸਮ ਰਹਿਣ ਵਾਲਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























