Weather Update : ਪੰਜਾਬ ਵਿੱਚ ਅੱਜ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ

ਚੰਡੀਗੜ੍ਹ, 6ਦਸੰਬਰ(ਵਿਸ਼ਵ ਵਾਰਤਾ) Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਸਮੇਂ ਸੀਤ ਲਹਿਰ ਚੱਲ ਰਹੀ ਹੈ। ਸਵੇਰ ਅਤੇ ਸ਼ਾਮ ਦੇ ਵੱਧ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਕਈ ਥਾਵਾਂ ਤੇ ਹਲਕੀ ਧੁੰਦ ਵੀ ਪੈ ਰਹੀ ਹੈ। ਅੱਜ ਅੱਠ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਘੱਟੋ-ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ ਘਟ ਗਿਆ ਹੈ, ਜੋ ਆਮ ਨਾਲੋਂ 2 ਡਿਗਰੀ ਘੱਟ ਹੈ।

ਫਰੀਦਕੋਟ ਪੰਜਾਬ ਵਿੱਚ ਸਭ ਤੋਂ ਠੰਢਾ ਹੈ। ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਬੱਦਲ ਅਤੇ ਠੰਢੀਆਂ ਹਵਾਵਾਂ ਆਉਣ ਦੀ ਉਮੀਦ ਹੈ। ਅੱਜ ਵੀ, ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ, ਜਲੰਧਰ ਅਤੇ ਮਾਨਸਾ ਵਿੱਚ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























