Weather Update : ਪੰਜਾਬ ਵਿੱਚ ਬਦਲੇਗਾ ਮੌਸਮ ; ਮਿਲੇਗੀ ਗਰਮੀ ਤੋਂ ਰਾਹਤ
ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ

ਚੰਡੀਗੜ੍ਹ, 28ਜੂਨ(ਵਿਸ਼ਵ ਵਾਰਤਾ) Weather Update : ਪੰਜਾਬ ਵਿੱਚ ਮੌਨਸੂਨ ਦੇ ਸਰਗਰਮ ਹੋਣ ਨਾਲ ਮੌਸਮ ਬਦਲ ਰਿਹਾ ਹੈ। ਅੱਜ ਤੋਂ ਅਗਲੇ ਕੁਝ ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਮੌਸਮ 28 ਜੂਨ ਤੋਂ ਅਗਲੇ 3-4 ਦਿਨਾਂ ਤੱਕ ਸਰਗਰਮ ਰਹਿਣ ਵਾਲਾ ਹੈ। ਕੁਝ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀਆਂ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ ਗਈ ਹੈ। ਅੱਜ ਪੰਜਾਬ ਦੇ ਕੁਝ ਜ਼ਿਲ੍ਹਿਆਂ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਵਿੱਚ ਹਲਕੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















