Weather Update : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਚੰਡੀਗੜ੍ਹ, 11ਅਗਸਤ(ਵਿਸ਼ਵ ਵਾਰਤਾ) Weather Update : ਸੂਬੇ ਵਿੱਚ ਜਿੱਥੇ ਪਿਛਲੇ ਦਸ ਦਿਨਾਂ ਵਿੱਚ ਆਮ ਨਾਲੋਂ ਬਹੁਤ ਘੱਟ ਮੀਂਹ ਪੈਣ ਤੋਂ ਬਾਅਦ, ਇਸ ਹਫ਼ਤੇ ਆਮ ਨਾਲੋਂ ਵੱਧ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਹਫ਼ਤੇ ਵਿੱਚ ਤਿੰਨ ਦਿਨ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।

ਜੇਕਰ ਬੀਤੇ ਕੱਲ੍ਹ ਦੀ ਗੱਲ ਕਰੀਏ ਤਾਂ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਥੋੜ੍ਹੀ-ਥੋੜ੍ਹੀ ਬਾਰਿਸ਼ ਹੋਈ। ਜਿਸ ਕਾਰਨ ਤਾਪਮਾਨ ਵਿੱਚ ਕੋਈ ਬਦਲਾਅ ਦੇਖਣ ਨੂੰ ਨਹੀਂ ਮਿਲਿਆ। ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਅੱਜ 11 ਅਗਸਤ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹੇਗਾ। ਇਸ ਦੇ ਨਾਲ ਹੀ, 12 ਅਤੇ 13 ਅਗਸਤ ਨੂੰ ਪੂਰੇ ਪੰਜਾਬ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਜਿਸ ਤੋਂ ਬਾਅਦ 14-15 ਅਗਸਤ ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਦੁਬਾਰਾ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























