Weather Update : ਪੰਜਾਬ ਵਿੱਚ ਤਿੰਨ ਦਿਨਾਂ ਤੱਕ ਭਾਰੀ ਮੀਂਹ ਦੀ ਸੰਭਾਵਨਾ

ਚੰਡੀਗੜ੍ਹ, 14ਅਗਸਤ(ਵਿਸ਼ਵ ਵਾਰਤਾ) Weather Update :ਪੰਜਾਬ ਵਿੱਚ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 16 ਅਗਸਤ ਨੂੰ ਸੂਬੇ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਬਾਰੇ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਨੂੰ ਸੂਬੇ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕਰਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਪੰਜਾਬ ਦੇ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























