Weather Update : ਪੰਜਾਬ ’ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ, 18ਸਤੰਬਰ(ਵਿਸ਼ਵ ਵਾਰਤਾ) Weather Update : ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਬਾਰਿਸ਼ ਕਾਰਨ ਨਮੀ ਵਾਲੀ ਗਰਮੀ ਤੋਂ ਕੁਝ ਰਾਹਤ ਮਿਲੇਗੀ। ਹਾਲਾਂਕਿ ਬਾਰਿਸ਼ ਦੌਰਾਨ ਕੁਝ ਖੇਤਰਾਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। 20 ਸਤੰਬਰ ਤੱਕ ਮਾਨਸੂਨ ਪੰਜਾਬ ਤੋਂ ਪੂਰੀ ਤਰ੍ਹਾਂ ਹਟ ਜਾਵੇਗਾ।ਅੱਜ ਅਤੇ ਕੱਲ੍ਹ ਕੁਝ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਰਿਪੋਰਟਾਂ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ਤੇ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ਤੇ ਬੂੰਦਾਬਾਂਦੀ ਜਾਂ ਹਲਕੀ ਬਾਰਿਸ਼ ਹੋ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























