Weather Update : ਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼ ; ਤਾਪਮਾਨ ਡਿੱਗਿਆ

ਚੰਡੀਗੜ੍ਹ, 23ਜਨਵਰੀ(ਵਿਸ਼ਵ ਵਾਰਤਾ) Weather Update : ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਅੱਜ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਪਹਿਲਾਂ ਸੂਬੇ ਵਿੱਚ ਸੀਤ ਲਹਿਰ ਤੇ ਧੁੰਦ ਕਾਰਨ ਜਨ-ਜੀਵਨ ਪ੍ਰਭਾਵਿਤ ਸੀ। ਬੀਤੀ ਰਾਤ ਤੋਂ ਅੱਜ ਸ਼ੁੱਕਰਵਾਰ ਸਵੇਰ ਤੱਕ ਤੇਜ਼ ਹਵਾਵਾਂ ਦੇ ਨਾਲ ਪਏ ਮੀਂਹ ਨੇ ਠੰਢ ਨੂੰ ਹੋਰ ਵਧਾ ਦਿੱਤਾ ਹੈ। ਜਲੰਧਰ ਵਿੱਚ ਵੀ ਕਿਤੇ-ਕਿਤੇ ਗੜੇਮਾਰੀ ਹੋਵੀ ਈ, ਜਿਸ ਤੋਂ ਬਾਅਦ ਤੇਜ਼ ਹਵਾਵਾਂ ਚੱਲ ਰਹੀਆਂ ਹਨ।

ਸੂਬੇ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ। ਹੁਸ਼ਿਆਰਪੁਰ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 3.2 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ, ਸ਼ੁੱਕਰਵਾਰ (23 ਜਨਵਰੀ )ਨੂੰ ਦਿਨ ਭਰ ਮੌਸਮ ਖਰਾਬ ਰਹੇਗਾ। ਦਿਨ ਭਰ ਰੁਕ-ਰੁਕ ਕੇ ਮੀਂਹ ਪਵੇਗਾ। ਮੀਂਹ ਦੀ ਸੰਭਾਵਨਾ 78% ਹੈ। ਜਲੰਧਰ ਦੇ ਨਾਲ ਲੱਗਦੇ ਅੰਮ੍ਰਿਤਸਰ ਅਤੇ ਲੁਧਿਆਣਾ ਨੂੰ ਵੀ ਪੱਛਮੀ ਗੜਬੜੀ ਕਾਰਨ ਅਗਲੇ ਦੋ ਦਿਨਾਂ ਲਈ ਮੀਂਹ, ਗਰਜ-ਤੂਫ਼ਾਨ ਅਤੇ ਗੜੇਮਾਰੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਦੇ ਕੁਝ ਇਲਾਕਿਆਂ ਵਿੱਚ ਗੜੇਮਾਰੀ, ਮੀਂਹ ਅਤੇ ਤੂਫਾਨ ਦੀ ਸੰਭਾਵਨਾ ਹੈ।

ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਦੇ ਕੁਝ ਇਲਾਕਿਆਂ ਵਿੱਚ ਵੀ ਗਰਜ-ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ, ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























