Weather Update : ਪੰਜਾਬ ਵਿੱਚ ਡਿੱਗਿਆ ਪਾਰਾ ; ਆਉਣ ਵਾਲੇ ਦਿਨਾਂ ‘ਚ ਹੋਰ ਵਧੇਗੀ ਠੰਢ

ਚੰਡੀਗੜ੍ਵ, 4ਦਸੰਬਰ(ਵਿਸ਼ਵ ਵਾਰਤਾ) Weather Update : ਪੰਜਾਬ ਵਿੱਚ ਠੰਢ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਵਿੱਚ ਕਈ ਥਾਵਾਂ ਤੇ ਧੁੰਦ ਪੈਣ ਲੱਗੀ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਚੱਲ ਰਹੀ ਹੈ। ਪਹਾੜਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਡਿੱਗ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਰਾਜ ਦਾ ਔਸਤ ਘੱਟੋ-ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਘਟਿਆ ਹੈ, ਜੋ ਆਮ ਨਾਲੋਂ 2.4 ਡਿਗਰੀ ਘੱਟ ਹੈ।

ਫਰੀਦਕੋਟ ਰਾਜ ਵਿੱਚ ਸਭ ਤੋਂ ਠੰਡਾ ਰਿਹਾ, ਜਿੱਥੇ ਤਾਪਮਾਨ 2.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅੱਜ ਲਈ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਅੱਜ ਸੀਤ ਲਹਿਰ ਚੱਲੇਗੀ, ਜਿਨ੍ਹਾਂ ਵਿੱਚ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮੋਗਾ, ਜਲੰਧਰ ਅਤੇ ਮਾਨਸਾ ਸ਼ਾਮਲ ਹਨ। ਮੌਸਮ ਵਿਭਾਗ ਦੇ ਅਨੁਸਾਰ, ਮੌਸਮ ਵਿੱਚ ਤਬਦੀਲੀ ਦੇ ਸੰਕੇਤ ਹਨ।
ਅਗਲੇ ਸੱਤ ਦਿਨਾਂ ਲਈ ਖੁਸ਼ਕ ਮੌਸਮ ਦੀ ਉਮੀਦ ਹੈ। ਰਾਜ ਦੇ ਕੁਝ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਅਗਲੇ ਤਿੰਨ ਦਿਨਾਂ ਲਈ ਘੱਟੋ-ਘੱਟ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੋਵੇਗਾ। ਰਾਜ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























