Weather Update : ਸੂਬੇ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ; ਕਈ ਥਾਵਾਂ ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 5ਅਗਸਤ(ਵਿਸ਼ਵ ਵਾਰਤਾ) Weather Update : ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ। ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਮੋਹਾਲੀ ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਬੁੱਧਵਾਰ ਤੱਕ ਹੋਰ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ।

ਅੱਜ ਅਤੇ ਕੱਲ੍ਹ ਨੂੰ ਪੰਜਾਬ ਦੇ ਉੱਤਰੀ, ਉੱਤਰ-ਪੂਰਬੀ ਅਤੇ ਪੂਰਬੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























