Weather : ਮੀਂਹ- ਤੂਫਾਨ ਨੇ ਮਚਾਈ ਤਬਾਹੀ, ਇੱਕ ਕਾਂਸਟੇਬਲ ਸਮੇਤ 22 ਲੋਕਾਂ ਦੀ ਮੌਤ
ਅੱਜ ਵੀ 31 ਸੂਬਿਆਂ ‘ਚ ਅਲਰਟ

ਨਵੀ ਦਿੱਲੀ, 22 ਮਈ (ਵਿਸ਼ਵ ਵਾਰਤਾ): ਦੇਸ਼ ਚ ਬੁੱਧਵਾਰ ਸ਼ਾਮ ਨੂੰ ਮੌਸਮ (Weather) ਅਚਾਨਕ ਬਦਲ ਗਿਆ। ਦਿੱਲੀ, ਚੰਡੀਗੜ੍ਹ, ਮੇਰਠ, ਆਗਰਾ ਸਮੇਤ ਕਈ ਥਾਵਾਂ ‘ਤੇ ਤੇਜ਼ ਹਨੇਰੀ ਝੱਖੜ ਦੇ ਨਾਲ ਮੀਂਹ ਪਿਆ। ਇਨ੍ਹਾਂ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ, ਦਰੱਖਤ ਡਿੱਗਣ ਅਤੇ ਕੰਧਾਂ ਡਿੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ।
ਬੁੱਧਵਾਰ ਦੇਰ ਸ਼ਾਮ ਨੂੰ ਉੱਤਰ ਪ੍ਰਦੇਸ਼ ਵਿੱਚ ਅਚਾਨਕ ਆਏ ਤੂਫਾਨ ਅਤੇ ਮੀਂਹ ਨੇ ਭਾਰੀ ਤਬਾਹੀ ਮਚਾਈ। ਅੱਜ ਵੀ ਸੂਬੇ ਦੇ 39 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ ਹੈ। ਮੇਰਠ, ਆਗਰਾ ਸਮੇਤ 12 ਸ਼ਹਿਰਾਂ ਵਿੱਚ ਤੇਜ਼ ਤੂਫ਼ਾਨ ਦੇ ਨਾਲ ਮੀਂਹ ਪਿਆ। 11 ਜ਼ਿਲ੍ਹਿਆਂ ਵਿੱਚ ਵੱਖ-ਵੱਖ ਹਾਦਸਿਆਂ ਵਿੱਚ 22 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਡਾਕਟਰ ਅਤੇ ਕਾਂਸਟੇਬਲ ਵੀ ਸ਼ਾਮਲ ਹਨ। ਮੇਰਠ ਅਤੇ ਨੋਇਡਾ ਵਿੱਚ ਤੇਜ਼ ਤੂਫ਼ਾਨ ਦੇ ਨਾਲ ਮੀਂਹ ਪਿਆ। ਇਸ ਸਮੇਂ ਦੌਰਾਨ ਹਵਾ ਲਗਭਗ 80 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲੀ। ਅੱਜ ਵੀ ਸੂਬੇ ਦੇ 39 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ ਹੈ।
ਦੱਸ ਦਈਏ ਕਿ ਮੌਸਮ ਵਿਭਾਗ ਨੇ ਅੱਜ ਦੇਸ਼ ਦੇ 31 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ, ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ, ਬਿਹਾਰ, ਓਡੀਸ਼ਾ,ਤਾਮਿਲਨਾਡੂ, ਕੇਰਲ ਸ਼ਾਮਲ ਹਨ, ਵਿੱਚ ਮੀਂਹ- ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਇੱਥੇ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦ ਕਿ ਰਾਜਸਥਾਨ ਦੇ 17 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















