Weather Updates : ਪਹਾੜਾਂ ‘ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਵਧੀ ਠੰਡ
- ਸੀਤ ਲਹਿਰ ਕਾਰਨ ਤਾਪਮਾਨ ‘ਚ ਗਿਰਾਵਟ
ਚੰਡੀਗੜ੍ਹ : ਪਹਾੜੀ ਇਲਾਕਿਆਂ ‘ਚ ਲਗਾਤਾਰ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਦੀ ਤੀਬਰਤਾ ਵਧਦੀ ਜਾ ਰਹੀ ਹੈ। ਮੈਦਾਨੀ ਇਲਾਕਿਆਂ ‘ਚ ਸੀਤ ਲਹਿਰ ਹੈ, ਜਿਸ ਕਾਰਨ ਲੋਕਾਂ ਨੂੰ ਕੰਬਣੀ ਛਿੜ ਰਹੀ ਹੈ। ਘੱਟੋ-ਘੱਟ ਤਾਪਮਾਨ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਦਕਿ ਧੁੰਦ ਕਾਰਨ ਵਾਹਨਾਂ ਦੀ ਰਫ਼ਤਾਰ ਮੱਠੀ ਹੋ ਗਈ ਹੈ।
ਮੌਸਮ ਵਿਭਾਗ ਅਨੁਸਾਰ ਘੱਟੋ-ਘੱਟ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਕਾਰਨ ਠੰਢ ਹੋਰ ਵਧੇਗੀ। ਘੱਟੋ-ਘੱਟ ਤਾਪਮਾਨ ਛੇ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਰਾਤ ਦੇ ਸਮੇਂ ਘੱਟੋ-ਘੱਟ ਤਾਪਮਾਨ ਵਿੱਚ ਹੋਰ ਗਿਰਾਵਟ ਆਉਂਦੀ ਹੈ। ਇਸ ਕਾਰਨ ਠੰਢ ਦਾ ਕਹਿਰ ਗੰਭੀਰ ਹੁੰਦਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਠੰਡ ‘ਚ ਇਕਦਮ ਵਾਧਾ ਹੋਣ ਕਾਰਨ ਲੋਕ ਵਾਇਰਲ ਬੀਮਾਰੀਆਂ ਦਾ ਵੀ ਸ਼ਿਕਾਰ ਹੋ ਰਹੇ ਹਨ। ਸਿਵਲ ਹਸਪਤਾਲ ‘ਚ ਠੰਡ ਨਾਲ ਬਿਮਾਰ ਹੋਣ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ।
ਭਾਵੇਂ ਦੁਪਹਿਰ ਵੇਲੇ ਧੁੱਪ ਤੋਂ ਕੁਝ ਰਾਹਤ ਮਿਲੀ ਹੈ ਪਰ ਦਿਨ ਭਰ ਚੱਲਦੀਆਂ ਠੰਢੀਆਂ ਹਵਾਵਾਂ ਦਾ ਸਿਹਤ ’ਤੇ ਬੁਰਾ ਅਸਰ ਪੈ ਰਿਹਾ ਹੈ। ਇਸ ਕਾਰਨ ਲੋਕ ਬਿਮਾਰ ਹੋ ਰਹੇ ਹਨ। ਮੌਸਮ ਵਿਭਾਗ ਮੁਤਾਬਕ ਠੰਢ ਹੋਰ ਵਧੇਗੀ। ਦੱਸ ਦੇਈਏ ਕਿ ਪਠਾਨਕੋਟ ‘ਚ ਠੰਡੀਆਂ ਹਵਾਵਾਂ ਕਾਰਨ ਠੰਡ ਦੀ ਤੀਬਰਤਾ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਸੀਤ ਲਹਿਰ ਕਾਰਨ ਜਨਜੀਵਨ ਪ੍ਰਭਾਵਿਤ ਹੋਣ ਲੱਗਾ ਹੈ। ਠੰਢ ਨੇ ਜੀਵਨ ਦੀ ਰਫ਼ਤਾਰ ਨੂੰ ਮੱਠਾ ਕਰ ਦਿੱਤਾ ਹੈ।ਬੁੱਧਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਿੰਨ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬੁੱਧਵਾਰ ਨੂੰ ਦਿਨ ਵੇਲੇ ਧੁੱਪ ਨਿਕਲੀ ਪਰ ਸ਼ਾਮ ਨੂੰ ਠੰਡੀਆਂ ਹਵਾਵਾਂ ਚੱਲਣ ਲੱਗੀਆਂ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/