Weather Update : ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 27ਜੂਨ(ਵਿਸ਼ਵ ਵਾਰਤਾ) Weather Update : ਪੰਜਾਬ ਵਿੱਚ ਇਸ ਸਮੇਂ ਗਰਮੀ ਪੈ ਰਹੀ ਹੈ ਪਰ ਮੌਨਸੂਨ ਦੇ ਆਉਣ ਨਾਲ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਬੀਤੇ ਦਿਨ ਪੰਜਾਬ ਵਿੱਚ ਕਈ ਥਾਵਾਂ ਤੇ ਹਲਕੀ ਬਾਰਿਸ਼ ਹੋਈ ਜਿਸ ਤੋਂ ਬਾਅਦ ਵਿੱਚ ਧੁੱਪ ਨਿਕਲੀ, ਜਿਸ ਕਾਰਨ ਤਾਪਮਾਨ ਵਿੱਚ ਵਾਧਾ ਦੇਖਿਆ ਗਿਆ ਹੈ। ਵੀਰਵਾਰ ਸ਼ਾਮ ਨੂੰ ਸੂਬੇ ਦੇ ਤਾਪਮਾਨ ਵਿੱਚ 2.3 ਡਿਗਰੀ ਦਾ ਵਾਧਾ ਹੋਇਆ ਹੈ, ਹਾਲਾਂਕਿ ਇਹ ਤਾਪਮਾਨ ਆਮ ਨਾਲੋਂ 4.3 ਡਿਗਰੀ ਘੱਟ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ।

ਇਸ ਦੇ ਨਾਲ ਹੀ ਅੱਜ ਪੰਜਾਬ ਦੇ ਚਾਰ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਮੋਹਾਲੀ ਅਤੇ ਰੂਪਨਗਰ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਸ਼ਨੀਵਾਰ ਨੂੰ ਰਾਜ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 29 ਜੂਨ ਨੂੰ ਰਾਜ ਵਿੱਚ ਇੱਕ ਵਾਰ ਫਿਰ ਓਰੇਂਜ਼ ਅਲਰਟ ਹੈ। ਜਿਸ ਅਨੁਸਾਰ ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















