Weather Update : ਪੰਜਾਬ ਵਿੱਚ ਅੱਜ ਤੋਂ ਫਿਰ ਬਦਲੇਗਾ ਮੌਸਮ ; ਕਈ ਜ਼ਿਲ੍ਹਿਆਂ ’ਚ ਯੈਲੋ ਅਲਰਟ ਜਾਰੀ

ਚੰਡੀਗੜ੍ਹ, 22ਅਗਸਤ(ਵਿਸ਼ਵ ਵਾਰਤਾ) Weather Update : ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਦੇ ਮਿਜਾਜ਼ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ। ਅੱਜ ਸੂਬੇ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਦਰਅਸਲ, ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਉੱਤਰੀ ਭਾਰਤ ਵਿੱਚ ਮਾਨਸੂਨ ਸਰਗਰਮ ਹੋਵੇਗਾ। ਪੰਜਾਬ ਤੋਂ ਇਲਾਵਾ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਆਮ ਮੀਂਹ ਪਵੇਗਾ। ਪਰ, ਕੱਲ੍ਹ ਨੂ, ਰਾਜ ਵਿੱਚ ਓਰੇਂਜ਼ ਅਲਰਟ ਜਾਰੀ ਕੀਤਾ ਗਿਆ ਹੈ ਅਤੇ 16 ਜ਼ਿਲ੍ਹਿਆਂ ਵਿੱਚ ਆਮ ਤੋਂ ਵੱਧ ਮੀਂਹ ਪੈਣ ਦੀ ਉਮੀਦ ਹੈ।

ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ ਵੀ ਓਰੇਂਜ਼ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਇੱਥੇ ਜ਼ਿਆਦਾ ਮੀਂਹ ਪੈਂਦਾ ਹੈ ਤਾਂ ਡੈਮਾਂ ਵਿੱਚ ਪਾਣੀ ਦਾ ਪੱਧਰ ਵਧ ਜਾਵੇਗਾ ਅਤੇ ਦਰਿਆਵਾਂ ਵਿੱਚ ਹੋਰ ਪਾਣੀ ਛੱਡਣ ਦੀ ਸੂਰਤ ਵਿੱਚ, ਪੰਜਾਬ ਲਈ ਸਮੱਸਿਆਵਾਂ ਵਧ ਸਕਦੀਆਂ ਹਨ। ਗੌਰਤਲਬ ਹੈ ਕਿ ਇਸ ਸਮੇਂ ਪੰਜਾਬ ਦੇ 7 ਜ਼ਿਲ੍ਹੇ, ਕਪੂਰਥਲਾ, ਤਰਨਤਾਰਨ, ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਹੜ੍ਹਾਂ ਦੀ ਲਪੇਟ ਵਿੱਚ ਹਨ। ਜੇਕਰ ਪਹਾੜਾਂ ‘ਤੇ ਮੀਂਹ ਦਾ ਪ੍ਰਭਾਵ ਜ਼ਿਆਦਾ ਹੁੰਦਾ ਹੈ, ਤਾਂ ਮੈਦਾਨੀ ਇਲਾਕਿਆਂ ਵਿੱਚ ਦਰਿਆਵਾਂ ਦੇ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























