WFI ਦੇ ਚੇਅਰਮੈਨ ਬ੍ਰਜਭੂਸ਼ਣ ਤੇ ਅੱਜ ਹੀ ਹੋਵੇਗੀ FIR ਦਰਜ
ਸੁਪਰੀਮ ਕੋਰਟ ਨੇ ਹੁਕਮ ਕੀਤੇ ਜਾਰੀ
ਚੰਡੀਗੜ੍ਹ, 28ਅਪ੍ਰੈਲ(ਵਿਸ਼ਵ ਵਾਰਤਾ)- ਸੁਪਰੀਮ ਕੋਰਟ ਨੇ ਪਹਿਲਵਾਨਾਂ ਦੇ ਸੰਘਰਸ਼ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਪਹਿਲਵਾਨਾਂ ਦੀ ਭਾਰਤੀ ਕੁਸ਼ਤੀ ਮਹਾਂਸੰਘ (WFI) ਦੇ ਚੇਅਰਮੈਨ ਬ੍ਰਜਭੂਸ਼ਣ ਸ਼ਰਣ ਸਿੰਘ ਵੱਲੋਂ ਕਥਿਤ ਤੌਰ ਯੌਨ ਦੁਰਵਿਵਹਾਰ ਦੇ ਖਿਲਾਫ ਇਕ ਪਟੀਸ਼ਨ ਉਤੇ ਸੁਣਵਾਈ ਕਰਦੇ ਹੋਏ ਦਿੱਲੀ ਪੁਲਿਸ ਨੂੰ ਅੱਜ ਹੀ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪਹਿਲਵਾਨ ਪਿਛਲੇ 6 ਦਿਨਾਂ ਤੋਂ ਜੰਤਰ- ਮੰਤਰ ਤੇ ਵਿਰੋਧ ਕਰਦੇ ਹੋਏ ਧਰਨਾ ਦੇ ਰਹੇ ਹਨ। ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਮੁੱਖ ਅਤੇ ਭਾਜਪਾ ਸੰਸਦ ਬ੍ਰਜਭੂਸ਼ਣ ਸ਼ਰਣ ਸਿੰਘ ਖਿਲਾਫ ਮਾਮਲਾ ਦਰਜ ਕਰਨ ਦੀ ਅਪੀਲ ਉਤੇ ਤੁਰੰਤ ਸੁਣਵਾਈ ਲਈ ਸਰਵਉਚ ਅਦਾਲਤ ਵੱਲ ਰੁਖ ਕੀਤਾ ਸੀ। ਸੁਪਰੀਮ ਕੋਰਟ ਨੇ ਪਹਿਲਵਾਨਾਂ ਦੀ ਅਪੀਲ ਉਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਕਿਹਾ ਕਿ ਉਨ੍ਹਾਂ ਦੇ ਦੋਸ਼ਾਂ ਉਤੇ ਕੋਈ ਮਾਮਲਾ ਦਰਜ ਕਿਉਂ ਨਹੀਂ ਕੀਤਾ ਗਿਆ।