• Latest
  • Trending
ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

2 months ago
ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

23 minutes ago
ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

23 minutes ago
ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

29 minutes ago
Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

58 minutes ago
ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

2 hours ago
PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

2 hours ago
ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

4 hours ago
Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

4 hours ago
Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

5 hours ago
Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

5 hours ago
Hindi News
English News
Thursday, June 25, 2026
No Result
View All Result
38 °c
Chandigarh
37 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

ਧਾਲੀਵਾਲ ਦਾ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਵਾਲ- ਚੋਣਾਂ ਨੇੜੇ ਆਉਂਦੇ ਹੀ ਦੇਸ਼ ਵਿੱਚ ਬੰਬ ਧਮਾਕਿਆਂ ਅਤੇ ਅੱਤਵਾਦੀ ਹਮਲਿਆਂ ਵਰਗੀਆਂ ਘਟਨਾਵਾਂ ਕਿਉਂ ਹੁੰਦੀਆਂ ਹਨ?

May 7, 2026
in ਖਬਰਾਂ, ਪੰਜਾਬ
ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

  • ਭਾਜਪਾ ਚੋਣ ਫਾਇਦੇ ਲਈ ਪੰਜਾਬ ਵਿੱਚ ਅੱਤਵਾਦੀ ਹਮਲੇ ਕਰਵਾ ਕੇ ਡਰ ਦਾ ਮਾਹੌਲ ਬਣਾ ਰਹੀ ਹੈ:ਧਾਲੀਵਾਲ 
  • ਧਾਲੀਵਾਲ ਦਾ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਵਾਲ- ਚੋਣਾਂ ਨੇੜੇ ਆਉਂਦੇ ਹੀ ਦੇਸ਼ ਵਿੱਚ ਬੰਬ ਧਮਾਕਿਆਂ ਅਤੇ ਅੱਤਵਾਦੀ ਹਮਲਿਆਂ ਵਰਗੀਆਂ ਘਟਨਾਵਾਂ ਕਿਉਂ ਹੁੰਦੀਆਂ ਹਨ? 
  • ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਦੀ 532 ਕਿਲੋਮੀਟਰ ਲੰਬੀ ਸਰਹੱਦ ਨੂੰ ਅਸੁਰੱਖਿਅਤ ਰੱਖਣਾ ਚਾਹੁੰਦੀ ਹੈ ਤਾਂ ਜੋ ਆਪਣੀਆਂ ਸਿਆਸੀ ਰੋਟੀਆਂ ਸੇਕ ਸਕੇ:ਧਾਲੀਵਾਲ 
  • ਮੁੱਖ ਮੰਤਰੀ ਵੱਲੋਂ ਅਧੁਨਿਕ ਹਥਿਆਰਾਂ ਅਤੇ ਐਂਟੀ-ਡਰੋਨ ਤਕਨੀਕ ਦੀ ਮੰਗ ਦੇ ਬਾਵਜੂਦ ਕੇਂਦਰ ਸਰਕਾਰ ਨੇ ਜਾਣਬੁੱਝ ਕੇ ਪੰਜਾਬ ਦੀ ਸੁਰੱਖਿਆ ਨੂੰ ਨਜ਼ਰਅੰਦਾਜ਼ ਕੀਤਾ: ਧਾਲੀਵਾਲ

ਬੰਬ ਧਮਾਕੇ ਜਾਂ ਅੱਤਵਾਦੀ ਹਮਲੇ ਹਰ ਵਾਰ ਚੋਣਾਂ ਵੇਲ਼ੇ ਹੀ ਕਿਉਂ ਹੁੰਦੇ?

ਵਿਧਾਇਕ ਅਤੇ ਮੁੱਖ ਬੁਲਾਰਾ ‘ਆਪ’ ਪੰਜਾਬ @KuldeepSinghAAP ਨੇ ਘੇਰੀ ਕੇਂਦਰ ਦੀ ਭਾਜਪਾ ਸਰਕਾਰ

👉🏻 ਕਿਹਾ ਕਿ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਗਰਮ ਹੋ ਜਾਂਦਾ ਹੈ ਭਾਜਪਾ ਦਾ ‘ਗੁੰਡਾ ਗਿਰੋਹ’
👉🏻 ਕੌਮਾਂਤਰੀ ਸਰਹੱਦਾਂ ਦੀ ਰਾਖੀ ਦੇ ਮਾਮਲੇ ‘ਤੇ ਵੀ… pic.twitter.com/yzRmEsHnc9

— AAP Punjab (@AAPPunjab) May 7, 2026

ਚੰਡੀਗੜ੍ਹ/ਅਮ੍ਰਿਤਸਰ 7 ਮਈ (ਵਿਸ਼ਵ ਵਾਰਤਾ);- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿਛਲੇ ਦਿਨੀਂ ਪੰਜਾਬ ਵਿੱਚ ਹੋਏ ਧਮਾਕਿਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਪੂਰੇ ਪੰਜਾਬ ਅਤੇ ਭਾਰਤ ਲਈ ਚਿੰਤਾ ਦਾ ਵਿਸ਼ਾ ਹੈ ਕਿ ਆਖਿਰ ਜਦੋਂ ਵੀ ਦੇਸ਼ ਜਾਂ ਕਿਸੇ ਰਾਜ ਵਿੱਚ ਚੋਣਾਂ ਨੇੜੇ ਆਉਂਦੀਆਂ ਹਨ, ਉਦੋਂ ਹੀ ਇਹ ਬੰਬ ਧਮਾਕੇ ਅਤੇ ਅੱਤਵਾਦੀ ਹਮਲੇ ਕਿਉਂ ਹੁੰਦੇ ਹਨ?

ਧਾਲੀਵਾਲ ਨੇ  ਕਿ ਚੋਣਾਂ ਤੋਂ ਠੀਕ ਪਹਿਲਾਂ ਕੇਂਦਰ ਦੀ ਭਾਜਪਾ ਸਰਕਾਰ ਜਨਤਾ ਨੂੰ ਡਰਾ ਕੇ ਅਤੇਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ  ਗੰਦੀ ਰਾਜਨੀਤੀ ਕਰ ਰਹੀ ਹੈ।

ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਿਲਸਿਲੇਵਾਰ ਹਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਚਾਹੇ ਪਠਾਨਕੋਟ ਏਅਰਬੇਸ ਦਾ ਹਮਲਾ ਹੋਵੇ, ਪੁਲਵਾਮਾ, ਦੀਨਾਨਗਰ ਜਾਂ ਪਹਿਲਗਾਮ ਦਾ ਹਮਲਾ ਹੋਵੇ, ਇਨ੍ਹਾਂ ਸਾਰੀਆਂ ਘਟਨਾਵਾਂ ਵਿੱਚ ਸਾਡੇ ਬਹਾਦਰ ਜਵਾਨ ਸ਼ਹੀਦ ਹੋਏ ਹਨ। ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਹ ਸਾਰੀਆਂ ਘਟਨਾਵਾਂ ਚੋਣਾਂ ਦੇ ਸਮੇਂ ਹੀ ਕਿਉਂ ਵਾਪਰਦੀਆਂ ਹਨ?ਉਨ੍ਹਾਂ ਭਾਜਪਾ ‘ਤੇ ਸਿੱਧਾ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਅਤੇ ਉਸ ਦਾ ‘ਗੁੰਡਾ ਗਿਰੋਹ‘ ਚੋਣ ਲਾਭ ਲਈ ਕੇਂਦਰੀ ਏਜੰਸੀਆਂ ਰਾਹੀਂ ਸਰਗਰਮ ਹੋ ਜਾਂਦਾ ਹੈ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਸ਼ਹਿ ਦੇ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦਾ ਹੈ।

ਬੀਐੱਸਐੱਫ ਦੇ ਅਧਿਕਾਰ ਖੇਤਰ ‘ਤੇ ਹਮਲਾ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜਦੋਂ ਗ੍ਰਹਿ ਮੰਤਰਾਲੇ ਨੇ ਬੀ.ਐੱਸ.ਐੱਫ. ਦਾ ਦਾਇਰਾ ਵਧਾ ਕੇ 50 ਕਿਲੋਮੀਟਰ ਕੀਤਾ ਸੀ, ਉਦੋਂ ਤਰਕ ਦਿੱਤਾ ਗਿਆ ਸੀ ਕਿ ਇਹ ਡਰੋਨ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਜ਼ਰੂਰੀ ਹੈ, ਪਰ ਅੱਜ ਹਕੀਕਤ ਸਭ ਦੇ ਸਾਹਮਣੇ ਹੈ। ਸਾਡੇ ਜਵਾਨ ਸਰਹੱਦ ‘ਤੇ ਪੂਰੀ ਮੁਸਤੈਦੀ ਨਾਲ ਖੜ੍ਹੇ ਹਨ ਅਤੇ ਸ਼ਹਾਦਤ ਦੇ ਰਹੇ ਹਨ, ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਅੱਜ ਤੱਕ ਆਧੁਨਿਕ ਤਕਨੀਕ ਅਤੇ ‘ਐਂਟੀ-ਡਰੋਨ ਸਿਸਟਮ‘ ਮੁਹੱਈਆ ਨਹੀਂ ਕਰਵਾਇਆ। ਕੇਂਦਰ ਦੀ ਨਾਕਾਮੀ ਕਾਰਨ ਸਰਹੱਦ ਪਾਰੋਂ ਆਉਣ ਵਾਲੇ ਡਰੋਨ ਜਵਾਨਾਂ ਦੇ ਸਿਰਾਂ ਦੇ ਉੱਪਰੋਂ ਲੰਘ ਜਾਂਦੇ ਹਨ ਅਤੇ ਸਾਡੀਆਂ ਸੁਰੱਖਿਆ ਏਜੰਸੀਆਂ ਬੇਵੱਸ ਨਜ਼ਰ ਆਉਂਦੀਆਂ ਹਨ।

ਉਨ੍ਹਾਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਰ-ਵਾਰ ਲਿਖਤੀ ਪੱਤਰਾਂ ਰਾਹੀਂ ਕੇਂਦਰ ਤੋਂ ਹਾਈ-ਟੈਕ ਹਥਿਆਰਾਂ ਅਤੇ ਐਂਟੀ-ਡਰੋਨ ਤਕਨੀਕ ਦੀ ਮੰਗ ਕੀਤੀ ਹੈ, ਪਰ ਕੇਂਦਰ ਸਰਕਾਰ ਨੇ ਜਾਣਬੁੱਝ ਕੇ ਪੰਜਾਬ ਦੀ ਸੁਰੱਖਿਆ ਨੂੰ ਨਜ਼ਰਅੰਦਾਜ਼ ਕੀਤਾ ਹੈ। ਧਾਲੀਵਾਲ ਨੇ ਪੁੱਛਿਆ ਕਿ ਕੀ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਦੀ 532 ਕਿਲੋਮੀਟਰ ਲੰਬੀ ਸਰਹੱਦ ਨੂੰ ਅਸੁਰੱਖਿਅਤ ਰੱਖਣਾ ਚਾਹੁੰਦੀ ਹੈ ਤਾਂ ਜੋ ਆਪਣੀਆਂ ਸਿਆਸੀ ਰੋਟੀਆਂ ਸੇਕ ਸਕੇ?

ਧਾਲੀਵਾਲ ਨੇ ਅੰਤ ਵਿੱਚ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਪਠਾਨਕੋਟ ਤੋਂ 3 ਏਕੇ-47, ਪਿਸਤੌਲ ਅਤੇ ਭਾਰੀ ਮਾਤਰਾ ਵਿੱਚ ਕਾਰਤੂਸ ਬਰਾਮਦ ਕੀਤੇ ਹਨ, ਜੋ ਡਰੋਨ ਰਾਹੀਂ ਭੇਜੇ ਗਏ ਸਨ। ਇਹ ਸਾਫ ਕਰਦਾ ਹੈ ਕਿ ਸਾਜ਼ਿਸ਼ ਡੂੰਘੀ ਹੈ। ਉਨ੍ਹਾਂ ਭਾਜਪਾ ਨੂੰ ਸਵਾਲ ਕੀਤਾ ਕਿ ਪਿਛਲੇ ਸਾਰੇ ਹਮਲਿਆਂ ਦੀ ਜਾਂਚ ਦਾ ਕੀ ਹੋਇਆ? ਕੇਂਦਰ ਸਰਕਾਰ ਸਿਰਫ ਜਾਂਚ ਦਾ ਢੌਂਗ ਕਰਦੀ ਹੈ ਅਤੇ ਬਾਅਦ ਵਿੱਚ ਫਾਈਲਾਂ ਨੂੰ ਠੰਡੇ ਬਸਤੇ ਵਿੱਚ ਪਾ ਦਿੰਦੀ ਹੈ। ਇਹ ਸਪੱਸ਼ਟ ਹੈ ਕਿ ਇਹ ਹਮਲੇ ਅਤੇ ਸਾਜ਼ਿਸ਼ਾਂ ਭਾਜਪਾ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ, ਜਿਸ ਦਾ ਮਕਸਦ ਸਿਰਫ ਚੋਣਾਂ ਜਿੱਤਣਾ ਹੈ, ਨਾ ਕਿ ਦੇਸ਼ ਦੀ ਸੁਰੱਖਿਆ।

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

by Ankit
June 25, 2026
0

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ 14...

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

by Jaspreet Kaur
June 25, 2026
0

ਸਰਕਾਰੀ ਹਸਪਤਾਲ 'ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring - ਸੂਬਾ ਸਰਕਾਰ ਦਾ ਵੱਡਾ ਐਲਾਨ! ਨਵੀ ਦਿੱਲੀ ,...

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

by Ankit
June 25, 2026
0

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ...

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

by Jaspreet Kaur
June 25, 2026
0

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ ਚੰਡੀਗੜ੍ਹ, 25 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

by Ankit
June 25, 2026
0

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ 14...

Most Popular

Norway Chess ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਪ੍ਰਗਿਆਨੰਧਾ

Norway Chess ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਪ੍ਰਗਿਆਨੰਧਾ

by Ranjit Singh
3 weeks ago
0

Norway Chess ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਪ੍ਰਗਿਆਨੰਧਾ - ਫਾਈਨਲ ਵਿੱਚ ਜਰਮਨੀ ਦੇ ਵਿਨਸੈਂਟ ਨੂੰ ਹਰਾਇਆ - ਟੂਰਨਾਮੈਂਟ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 