• Latest
  • Trending
ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: CM ਭਗਵੰਤ ਸਿੰਘ ਮਾਨ

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: CM ਭਗਵੰਤ ਸਿੰਘ ਮਾਨ

8 months ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

8 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

8 minutes ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

4 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: CM ਭਗਵੰਤ ਸਿੰਘ ਮਾਨ

ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਮੌਕੇ ਔਰਤਾਂ ਨੂੰ ਸਿਆਸਤ ਵਿੱਚ ਵੱਡੀ ਭੂਮਿਕਾ ਨਿਭਾਉਣ ਦਾ ਸੱਦਾ

March 18, 2026
in ਖਬਰਾਂ, ਪੰਜਾਬ
ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: CM ਭਗਵੰਤ ਸਿੰਘ ਮਾਨ

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: CM ਭਗਵੰਤ ਸਿੰਘ ਮਾਨ

  • ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਮੌਕੇ ਔਰਤਾਂ ਨੂੰ ਸਿਆਸਤ ਵਿੱਚ ਵੱਡੀ ਭੂਮਿਕਾ ਨਿਭਾਉਣ ਦਾ ਸੱਦਾ
  • ਡੀਸੀ ਤੋਂ ਲੈ ਕੇ ਐਸਐਸਪੀ ਤੱਕ ਵੱਡੇ ਅਹੁਦਿਆਂ ‘ਤੇ ਸਭ ਤੋਂ ਵੱਧ ਮਹਿਲਾ ਨਿਯੁਕਤੀਆਂ ਪੰਜਾਬ ਦੇ ਪ੍ਰਸ਼ਾਸਨ ਵਿੱਚ ਬਦਲਾਅ ਦਾ ਸੰਕੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ‘ਆਪ’ ਸਰਕਾਰ ਨੇ 1,000-1,500 ਰੁਪਏ ਦੀ ਮਹੀਨਾਵਾਰ ਸਹਾਇਤਾ, ਮੁਫ਼ਤ ਬਿਜਲੀ, ਸਿਹਤ ਸੰਭਾਲ, ਰਾਸ਼ਨ ਕਿੱਟਾਂ ਅਤੇ ਨੌਕਰੀਆਂ ਵਿੱਚ ਰਾਖਵਾਂਕਰਨ ਨਾਲ ਔਰਤਾਂ ਦਾ ਹਰ ਪੱਖੋਂ ਸਸ਼ਕਤੀਕਰਨ ਯਕੀਨੀ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਜ਼ਮੀਨੀ ਪੱਧਰ ’ਤੇ ਕੰਮ ਕਰਦੀਆਂ ਔਰਤਾਂ ਦਾ ਸਨਮਾਨ ਕਰਨਾ ਔਰਤਾਂ ਦੇ ਜੀਵਨ ਨੂੰ ਬਦਲਣ ਵਿੱਚ ਕਾਫੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਰਾਸ਼ਟਰ ਨਿਰਮਾਤਾ ਵਜੋਂ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰੇਗਾ: ਮਨੀਸ਼ ਸਿਸੋਦੀਆ

ਮੋਹਾਲੀ (ਐਸ.ਏ.ਐਸ. ਨਗਰ), 18 ਮਾਰਚ 2026 (ਸਤੀਸ਼ ਕੁਮਾਰ ਪੱਪੀ);- ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੇ ਵਿਲੱਖਣ ਦ੍ਰਿਸ਼ਟੀਕੋਣ ਨੂੰ ਉਚੇਚੇ ਤੌਰ ’ਤੇ ਉਭਾਰਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਔਰਤਾਂ ਦਾ ਸਸ਼ਕਤੀਕਰਨ ਸਿੱਖਿਆ, ਢੁਕਵੀਂ ਨੁਮਾਇੰਦਗੀ ਅਤੇ ਆਰਥਿਕ ਮੌਕਿਆਂ ਰਾਹੀਂ ਕੀਤਾ ਜਾ ਸਕਦਾ ਹੈ। ਜ਼ਮੀਨੀ ਪੱਧਰ ’ਤੇ ਨਿਵੇਕਲੇ ਹੁਨਰ ਰਾਹੀਂ ਕਾਮਯਾਬ ਹੋਈਆਂ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਮੋਹਾਲੀ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀਆਂ ਪਹਿਲਕਦਮੀਆਂ, ਨੌਕਰੀਆਂ ਵਿੱਚ ਰਾਖਵੇਂਕਰਨ ਅਤੇ ਵਿੱਤੀ ਸਹਾਇਤਾ ਦੇ ਨਾਲ ਨਾਲ ਵਿਆਪਕ ਰੋਜ਼ੀ-ਰੋਟੀ ਸਬੰਧੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਔਰਤਾਂ ਨੂੰ ਫੈਸਲਾ ਲੈਣ ਵਾਲੇ ਅਹੁਦਿਆਂ ਤੱਕ ਪਹੁੰਚਣ ਅਤੇ ਸੂਬੇ ਦੇ ਭਵਿੱਖ ਨੂੰ ਸੰਵਾਰਨ ਦੀ ਅਪੀਲ ਕੀਤੀ।
ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬੇਹੱਦ ਜ਼ਰੂਰੀ ਹੈ ਕਿ ਕੁੜੀਆਂ ਅੱਗੇ ਆਉਣ ਅਤੇ ਸਿੱਖਿਆ ਰਾਹੀਂ ਖੁਦ ਨੂੰ ਸਸ਼ਕਤ ਬਣਾਉਣ। ਇਹ ਦੇਸ਼ ਲਈ ਲਾਹੇਵੰਦ ਹੈ ਕਿਉਂਕਿ ਘਰਾਂ ਅਤੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੰਭਾਲਣ ਵਾਲੀਆਂ ਔਰਤਾਂ ਨੂੰ ਦੇਸ਼ ਦਾ ਵਿਵਸਥਾ ਨੂੰ ਵੀ ਚਲਾਉਣਾ ਚਾਹੀਦਾ ਹੈ। ਸੂਬਾ ਸਰਕਾਰ ਇਸ ਨੇਕ ਕਾਰਜ ਪ੍ਰਤੀ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।”
ਸਿਆਸਤ ਵਿੱਚ ਔਰਤਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ, “ਲੜਕੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਿਆਸਤ ਵਿੱਚ ਪੈਰ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਫੈਸਲੇ ਲੈਣ ਵਿੱਚ ਸਰਗਰਮ ਭਾਈਵਾਲ ਬਣ ਸਕਣ ਅਤੇ ਸਮਾਜ ਵਿੱਚ ਜ਼ਰੂਰੀ ਬਦਲਾਅ ਲਿਆ ਸਕਣ। ਅੱਜ ਕੁੜੀਆਂ ਲਗਭਗ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਹਨ ਪਰ ਸਿਆਸਤ ਵਿੱਚ ਅਜੇ ਵੀ ਪਿੱਛੇ ਹਨ। ਇਸ ਖੇਤਰ ਨੂੰ ਲੰਬੇ ਸਮੇਂ ਤੋਂ ਮਰਦਾਂ ਦੀ ਜਾਗੀਰ ਮੰਨਿਆ ਜਾਂਦਾ ਰਿਹਾ ਹੈ ਪਰ ਸਮਾਂ ਆ ਗਿਆ ਹੈ ਕਿ ਔਰਤਾਂ ਸਿਆਸਤ ਵਿੱਚ ਵੀ ਨਾਮਣਾ ਖੱਟਣ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਔਰਤਾਂ ਦੀ ਭਾਈਵਾਲੀ ਜ਼ਰੂਰੀ ਹੈ। ਔਰਤਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਅਤੇ ਉਨ੍ਹਾਂ ਦੇ ਪਰਿਵਾਰ ਆਪਣੀ ਵੋਟ ਦੀ ਵਰਤੋਂ ਪੂਰੀ ਸਮਝ ਅਤੇ ਧਿਆਨ ਨਾਲ ਕਰਨ ਤਾਂ ਜੋ ਵਿਧਾਨ ਸਭਾ ਅਤੇ ਸੰਸਦ ਲਈ ਯੋਗ ਆਗੂ ਚੁਣੇ ਜਾਣ।”
ਸੂਬੇ ਲਈ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ, “ਇਹ ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਵਿੱਚ ਮਦਦ ਕਰੇਗਾ। ਇਹ ਮਾਣ ਵਾਲੀ ਗੱਲ ਹੈ ਕਿ ਅੱਜ ਕੁੜੀਆਂ ਸਾਰੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਸੂਬਾ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਨਿਰੰਤਰ ਕਦਮ ਚੁੱਕੇ ਗਏ ਹਨ। ‘ਆਪ’ ਸਰਕਾਰ ਨੇ ਕਈ ਔਰਤਾਂ ਨੂੰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਜੋਂ ਨਿਯੁਕਤ ਕੀਤਾ ਹੈ ਜੋ ਕਿ ਪਹਿਲਾਂ ਨਾਲੋਂ ਵੱਡਾ ਬਦਲਾਅ ਹੈ। ਕਿਸੇ ਵੀ ਸਰਕਾਰ ਦੇ ਮੁਕਾਬਲੇ ਆਪ ਵੱਲੋਂ ਇਨ੍ਹਾਂ ਅਹੁਦਿਆਂ ‘ਤੇ ਸਭ ਤੋਂ ਵੱਧ ਗਿਣਤੀ ਵਿੱਚ ਔਰਤਾਂ ਨੂੰ ਤਾਇਨਾਤ ਕੀਤਾ ਗਿਆ ਹੈ।”
ਔਰਤਾਂ ਨੂੰ ਪ੍ਰੇਰਿਤ ਕਰਨ ਲਈ ਵਿਸ਼ਵਵਿਆਪੀ ਉਦਾਹਰਨ ਪੇਸ਼ ਕਰਦਿਆਂ ਉਨ੍ਹਾਂ ਕਿਹਾ, “ਚੀਨ ਵਿੱਚ ਹਰ ਔਰਤ ਕਿਸੇ ਨਾ ਕਿਸੇ ਵਸਤੂ ਦੇ ਉਤਪਾਦਨ ਵਿੱਚ ਲੱਗੀ ਹੋਈ ਹੈ। ਜੇਕਰ ਉਹ ਨਿਰਯਾਤ ਕਰਨਾ ਬੰਦ ਕਰ ਦਿੰਦੀਆਂ ਹਨ ਤਾਂ ਵਿਸ਼ਵ ਦੀ ਅਰਥਵਿਵਸਥਾ ਪ੍ਰਭਾਵਿਤ ਹੋ ਜਾਵੇਗੀ। ਪੰਜਾਬੀ ਔਰਤਾਂ ਨੂੰ ਮਾਤਾ ਗੁਜਰੀ ਜੀ, ਮਾਈ ਭਾਗੋ ਅਤੇ ਹੋਰ ਮਹਾਨ ਸ਼ਖਸੀਅਤਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਬੁਲੰਦੀਆਂ ਨੂੰ ਛੂਹਣਾ ਚਾਹੀਦਾ ਹੈ। ਸਾਡੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵਿਆਪਕ ਸੁਧਾਰ ਕੀਤੇ ਗਏ ਹਨ ਤਾਂ ਜੋ ਸੂਬੇ ਭਰ ਵਿੱਚ ਖਾਸ ਕਰਕੇ ਕੁੜੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਸਿੱਖਿਆ ਕਮਜ਼ੋਰ ਵਰਗਾਂ ਦੇ ਜੀਵਨ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ। ਸਿੱਖਿਆ ਇਸ ਚੱਕਰ ਨੂੰ ਤੋੜਨ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਦਾ ਇੱਕੋ-ਇੱਕ ਤਰੀਕਾ ਹੈ ਅਤੇ ਇਸੇ ਲਈ ਸਾਡੀ ਸਰਕਾਰ ਇਸ ਨੂੰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਔਰਤਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਹਰ ਖੇਤਰ ਵਿੱਚ ਸਮਰਪਣ ਭਾਵਨਾ ਨਾਲ ਉੱਤਮਤਾ ਪ੍ਰਾਪਤ ਕਰਨੀ ਚਾਹੀਦੀ ਹੈ। ਸਰਕਾਰ ਵੱਲੋਂ ਮੁਕੰਮਲ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਪਰ ਸਮੇਂ ਦੇ ਹਾਣੀ ਬਣੇ ਰਹਿਣ ਲਈ ਹੁਨਰਾਂ ਨੂੰ ਸਿੱਖਦੇ ਰਹਿਣਾ ਅਤੇ ਖੁਦ ਨੂੰ ਅਪਗ੍ਰੇਡ ਕਰਦੇ ਰਹਿਣਾ ਵੀ ਉਨਾ ਹੀ ਮਹੱਤਵਪੂਰਨ ਹੈ।
ਉਨ੍ਹਾਂ ਅੱਗੇ ਕਿਹਾ, “ਅੱਜ ਪੰਜਾਬ ਦੀਆਂ ਔਰਤਾਂ ਲਈ ਇਤਿਹਾਸਕ ਦਿਨ ਹੈ ਜਿਨ੍ਹਾਂ ਨੇ ਸਖ਼ਤ ਮਿਹਨਤ ਤੇ ਲਗਨ ਨਾਲ ਆਪਣੀ ਪਛਾਣ ਬਣਾਈ ਹੈ। ਮਹਿਲਾ ਉੱਦਮੀਆਂ ਨੂੰ ਹਮੇਸ਼ਾ ਮੌਕੇ ਦਿੱਤੇ ਜਾਣੇ ਚਾਹੀਦੇ ਹਨ ਅਤੇ ਅਸੀਂ ਉਨ੍ਹਾਂ ਨੂੰ ਸਨਮਾਨਿਤ ਕਰਨ ‘ਤੇ ਮਾਣ ਮਹਿਸੂਸ ਕਰ ਰਹੇ ਹਾਂ। ਕਿਸੇ ਵੀ ਸਮਾਜ ਦਾ ਵਿਕਾਸ ਔਰਤਾਂ ਦੇ ਯੋਗਦਾਨ ਤੋਂ ਬਿਨਾਂ ਅਧੂਰਾ ਹੈ।”
ਸੱਭਿਆਚਾਰਕ ਅਤੇ ਦਾਰਸ਼ਨਿਕ ਪਿਛੋਕੜ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਸਿਧਾਂਤਾਂ ਵਿੱਚ ਔਰਤਾਂ ਨੂੰ ਹਮੇਸ਼ਾ ਸਨਮਾਨਜਨਕ ਸਥਾਨ ਦਿੱਤਾ ਜਾਂਦਾ ਹੈ। ਅੱਜ ਪੰਜਾਬ ਰਾਜ ਪੇਂਡੂ ਆਜੀਵਕਾ ਮਿਸ਼ਨ (ਪੀ.ਐਸ.ਆਰ.ਐਲ.ਐਮ.) ਅਧੀਨ 23 ਜ਼ਿਲ੍ਹਿਆਂ ਦੀਆਂ ਸਭ ਤੋਂ ਬਿਹਤਰ ਪ੍ਰਦਰਸ਼ਨ ਕਰਨ ਵਾਲੀਆਂ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਹਰੇਕ ਨੂੰ 25,000 ਰੁਪਏ, ਇੱਕ ਸਰਟੀਫਿਕੇਟ ਅਤੇ ਇੱਕ ਯਾਦਗਾਰੀ ਚਿੰਨ੍ਹ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ 117 ਵਿਧਾਨ ਸਭਾ ਹਲਕਿਆਂ ਵਿੱਚ 11,700 ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ, “ਜ਼ਿਲ੍ਹਾ ਪੱਧਰ ‘ਤੇ 23 ਜ਼ਿਲ੍ਹਿਆਂ ਵਿੱਚ 2,300 ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਕੁੱਲ 58,303 ਸਵੈ-ਸਹਾਇਤਾ ਗਰੁੱਪ ਬਣਾਏ ਗਏ ਹਨ ਜਿਹਨਾਂ ਨਾਲ ਲਗਭਗ 5.89 ਲੱਖ ਪੇਂਡੂ ਪਰਿਵਾਰ ਜੁੜੇ ਹਨ ਅਤੇ ਇਹਨਾਂ ਨੂੰ ਮਜ਼ਬੂਤ ਕਰਨ ਲਈ 147 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।”
ਉੱਦਮ ਲਈ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲ ਸਟਾਰਟਅੱਪ ਪ੍ਰੋਜੈਕਟ ਤਹਿਤ 2,000 ਤੋਂ ਵੱਧ ਸਟਾਰਟਅੱਪ ਲਾਂਚ ਕੀਤੇ ਗਏ ਹਨ ਜਿਸ ਨਾਲ 7,560 ਲੋਕਾਂ ਲਈ ਰੁਜ਼ਗਾਰ ਪੈਦਾ ਹੋਇਆ ਹੈ ਅਤੇ ਇਹ ਆਰਥਿਕ ਮਜ਼ਬੂਤੀ ਵੱਲ ਇੱਕ ਵੱਡਾ ਕਦਮ ਹੈ। ਇਸ ਦੇ ਨਾਲ ਹੀ 19 ਜ਼ਿਲ੍ਹਿਆਂ ਵਿੱਚ ਸਖੀ ਸ਼ਕਤੀ ਮੇਲੇ ਕਰਵਾਏ ਗਏ ਹਨ, ਜਿਸ ਨਾਲ ਔਰਤਾਂ ਲਈ ਇਕ ਕਰੋੜ ਰੁਪਏ ਤੋਂ ਵੱਧ ਦੀ ਕਮਾਈ ਹੋਈ ਹੈ। ਵੇਰਕਾ ਦੇ ਸਹਿਯੋਗ ਨਾਲ ਡੇਅਰੀ ਸਹਿਕਾਰੀ ਸਭਾਵਾਂ ਵੀ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਜਿਹਨਾਂ ਵਿੱਚ 7,000 ਔਰਤਾਂ ਨੂੰ ਸ਼ਾਮਲ ਹੋਣਗੀਆਂ ਅਤੇ ਰੋਜ਼ਾਨਾ 85,000 ਲੀਟਰ ਦੁੱਧ ਸਪਲਾਈ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਸੂਬੇ ਭਰ ਵਿੱਚ ਅਜਿਹੀਆਂ 1,000 ਸਭਾਵਾਂ ਸਥਾਪਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ।”
ਉਨ੍ਹਾਂ ਅੱਗੇ ਕਿਹਾ, “ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜਰਨਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਦਿੱਤੇ ਜਾਣਗੇ। ਇਹ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪੰਜਾਬ ਦੀਆਂ 97 ਫ਼ੀਸਦ ਔਰਤਾਂ ਨੂੰ ਲਾਭ ਹੋਵੇਗਾ। ਸਰਕਾਰ ਵੱਲੋਂ 9,300 ਕਰੋੜ ਰੁਪਏ ਅਲਾਟ ਕੀਤੇ ਹਨ ਅਤੇ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮਿਲਣਗੀਆਂ ਜਿਨ੍ਹਾਂ ਵਿੱਚ 2 ਕਿਲੋ ਖੰਡ, 2 ਕਿਲੋ ਦਾਲ, 1 ਲੀਟਰ ਸਰ੍ਹੋਂ ਦਾ ਤੇਲ, 200 ਗ੍ਰਾਮ ਹਲਦੀ ਅਤੇ 1 ਕਿਲੋ ਨਮਕ ਸ਼ਾਮਲ ਹੈ। ਇਸ ਯੋਜਨਾ ਲਈ 900 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਜੋ ਔਰਤਾਂ ਦੇ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰੇਗਾ।”
ਸਸ਼ਕਤੀਕਰਨ ਸਬੰਧੀ ਢਾਂਚਾਗਤ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 33 ਫ਼ੀਸਦ ਰਾਖਵਾਂਕਰਨ ਪ੍ਰਦਾਨ ਕੀਤਾ ਹੈ ਅਤੇ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਗੀਆਂ 65,000 ਤੋਂ ਵੱਧ ਨੌਕਰੀਆਂ ਵਿੱਚ ਔਰਤਾਂ ਦੀ ਅਹਿਮ ਗਿਣਤੀ ਸ਼ਾਮਲ ਹੈ ਜਿਸ ਨਾਲ ਪ੍ਰਬੰਧਨ ਅਤੇ ਪ੍ਰਸ਼ਾਸਨ ਵਿੱਚ ਉਨ੍ਹਾਂ ਦੀ ਵਧਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਗਿਆ ਹੈ। ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਅਤੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ, ਇਹ ਸਭ ਔਰਤਾਂ ਦੀ ਭਲਾਈ ਲਈ ਹਨ। ਪੰਜਾਬ ਸਰਕਾਰ ਵੱਲੋਂ ਸਥਾਨਕ ਇਕਾਈਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਲਈ 50 ਫੀਸਦ ਰਾਖਵਾਂਕਰਨ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ। ਲਗਭਗ 1.86 ਲੱਖ ਲੜਕੀਆਂ ਨੂੰ 27,314 ਆਂਗਣਵਾੜੀ ਕੇਂਦਰਾਂ ਰਾਹੀਂ ਪੌਸ਼ਟਿਕ ਭੋਜਨ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਹਜ਼ਾਰਾਂ ਵਰਕਰਾਂ ਦੀ ਭਰਤੀ ਪ੍ਰਗਤੀ ਅਧੀਨ ਹੈ।”
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਔਰਤਾਂ, ਖਾਸ ਕਰਕੇ ਸਕੂਲ ਅਤੇ ਕਾਲਜ ਜਾਣ ਵਾਲੀਆਂ ਕੁੜੀਆਂ ਲਈ ਮੁਫ਼ਤ ਯਾਤਰਾ ਇੱਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਔਰਤਾਂ ਨੂੰ ਸਵੈ-ਨਿਰਭਰ ਬਣਨਾ ਚਾਹੀਦਾ ਹੈ ਅਤੇ ਸਰਕਾਰ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹ ਰਹੀ ਹੈ। ਕੁੜੀਆਂ ਹੁਣ ਸਮਾਜ ਦਾ ਕਮਜ਼ੋਰ ਵਰਗ ਨਹੀਂ ਹਨ; ਉਹ ਹਰ ਪੱਖੋਂ ਮਜ਼ਬੂਤ ਹਨ ਅਤੇ ਇਸ ਬਾਰੇ ਉਨ੍ਹਾਂ ਨੂੰ ਆਤਮਵਿਸ਼ਵਾਸ਼ ਹੋਣਾ ਚਾਹੀਦਾ ਹੈ।”
ਇਸ ਦੌਰਾਨ, ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਪਹਿਲਾਂ ਅਜਿਹੇ ਸਮਾਗਮ ਸਿਰਫ਼ ਧਨਾਢ ਪਰਿਵਾਰਾਂ ਦੀਆਂ ਔਰਤਾਂ ਤੱਕ ਸੀਮਤ ਸਨ। ਪਹਿਲੀ ਵਾਰ ਸਧਾਰਨ ਪਰਿਵਾਰਾਂ ਦੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਲਹਿਰ ਸਸ਼ਕਤੀਕਰਨ ਰਾਹੀਂ ਔਰਤਾਂ ਦੇ ਜੀਵਨ ਨੂੰ ਬਦਲਣ ਅਤੇ ਹੋਰਨਾਂ ਨੂੰ ਰਾਸ਼ਟਰ ਨਿਰਮਾਤਾ ਵਜੋਂ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ ਵਿੱਚ ਬਹੁਤ ਮਦਦ ਕਰੇਗੀ।”
ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਪਤਵੰਤ ਵੀ ਮੌਜੂਦ ਸਨ।
——

Tags: BREAKING NEWSBreaking news in PunjabiLatest Punjab news in PunjabiPUNJAB CMtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
November 10, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

Most Popular

Punjab: ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

Punjab: ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

by Ranjit Singh
1 month ago
0

Punjab: ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 