Women T20 World Cup 2024 ਦਾ ਅੱਜ ਦੂਜਾ ਸੈਮੀਫਾਈਨਲ ਅੱਜ
ਵੈਸਟਇੰਡੀਜ਼ ਤੇ ਨਿਊਜ਼ੀਲੈਂਡ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ, 18ਅਕਤੂਬਰ(ਵਿਸ਼ਵ ਵਾਰਤਾ)Women T20 World Cup 2024 ਦਾ ਦੂਜਾ ਸੈਮੀਫਾਈਨਲ ਅੱਜ 2016 ਦੀ ਚੈਂਪੀਅਨ ਵੈਸਟਇੰਡੀਜ਼ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਮੈਚ ਸ਼ਾਰਜਾਹ ਕ੍ਰਿਕਟ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੱਸਣਯੋਗ ਹੈ ਕਿ ਦੋਵਾਂ ਟੀਮਾਂ ਵਿਚਾਲੇ ਤੀਜੀ ਵਾਰ ਸੈਮੀਫਾਈਨਲ ਖੇਡਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਇਹ 2010 ਅਤੇ 2016 ਵਿੱਚ ਖੇਡਿਆ ਗਿਆ ਸੀ। ਨਿਊਜ਼ੀਲੈਂਡ ਨੇ 2010 ਵਿੱਚ ਅਤੇ ਵੈਸਟਇੰਡੀਜ਼ ਨੇ 2016 ਵਿੱਚ ਜਿੱਤ ਦਰਜ ਕੀਤੀ ਸੀ।ਅੱਜ ਦੀ ਚੈਂਪੀਅਨ ਟੀਮ 20 ਅਕਤੂਬਰ ਨੂੰ ਦੱਖਣੀ ਅਫਰੀਕਾ ਨਾਲ ਭਿੜੇਗੀ। ਦੱਖਣੀ ਅਫਰੀਕਾ ਨੇ ਪਹਿਲੇ ਸੈਮੀਫਾਈਨਲ ‘ਚ ਮੌਜੂਦਾ ਚੈਂਪੀਅਨ ਆਸਟ੍ਰੇਲੀਆ ਨੂੰ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾ ਲਈ ਹੈ।