Women T20 World Cup : ਨਿਊਜ਼ੀਲੈਂਡ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਹਰਾ ਕੇ ਬਣਿਆ ਵਿਸ਼ਵ ਚੈਂਪੀਅਨ
ਚੰਡੀਗੜ੍ਹ, 21ਅਕਤੂਬਰ(ਵਿਸ਼ਵ ਵਾਰਤਾ) ਨਿਊਜ਼ੀਲੈਂਡ ਨੇ ਪਹਿਲੀ ਵਾਰ ਮਹਿਲਾ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਟੀਮ ਨੇ ਐਤਵਾਰ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡੇ ਗਏ ਫਾਈਨਲ ‘ਚ ਦੱਖਣੀ ਅਫਰੀਕਾ ਨੂੰ 32 ਦੌੜਾਂ ਨਾਲ ਹਰਾਇਆ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 5 ਵਿਕਟਾਂ ‘ਤੇ 158 ਦੌੜਾਂ ਬਣਾਈਆਂ। ਜਵਾਬ ‘ਚ ਦੱਖਣੀ ਅਫਰੀਕਾ ਦੀ ਟੀਮ 20 ਓਵਰਾਂ ‘ਚ 9 ਵਿਕਟਾਂ ਗੁਆ ਕੇ 126 ਦੌੜਾਂ ਹੀ ਬਣਾ ਸਕੀ। ਨਿਊਜ਼ੀਲੈਂਡ ਲਈ ਅਮੇਲੀਆ ਕੇਰ ਨੇ 43 ਦੌੜਾਂ ਬਣਾਈਆਂ ਅਤੇ 3 ਵਿਕਟਾਂ ਵੀ ਲਈਆਂ।