Women’s Asia Cup : ਨੌਵੀਂ ਵਾਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਟੀਮ
ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ ; ਰੇਣੁਕਾ-ਰਾਧਾ ਨੇ ਲਈਆਂ 3-3 ਵਿਕਟਾਂ
ਚੰਡੀਗੜ੍ਹ, 26ਜੁਲਾਈ(ਵਿਸ਼ਵ ਵਾਰਤਾ)Women’s Asia Cup- ਭਾਰਤੀ ਮਹਿਲਾ ਟੀਮ ਏਸ਼ੀਆ ਕੱਪ ਦੇ ਸੈਮੀਫਾਈਨਲ ‘ਚ ਬੰਗਲਾਦੇਸ਼ ਨੂੰ ਹਰਾ ਕੇ ਨੌਵੀਂ ਵਾਰ ਫਾਈਨਲ ‘ਚ ਪਹੁੰਚੀ ਗਈ ਹੈ। ਭਾਰਤ ਨੇ ਸੈਮੀਫਾਈਨਲ ‘ਚ ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ। ਭਾਰਤ ਲਈ ਸਮ੍ਰਿਤੀ ਮੰਧਾਨਾ ਨੇ 39 ਗੇਂਦਾਂ ‘ਤੇ 55 ਦੌੜਾਂ ਬਣਾਈਆਂ। ਸ਼ੈਫਾਲੀ ਵਰਮਾ ਨੇ 28 ਗੇਂਦਾਂ ‘ਤੇ 26 ਦੌੜਾਂ ਦੀ ਪਾਰੀ ਖੇਡੀ। ਭਾਰਤੀ ਤੇਜ਼ ਗੇਂਦਬਾਜ਼ ਰੇਣੂਕਾ ਸਿੰਘ ਅਤੇ ਸਪਿਨਰ ਰਾਧਾ ਯਾਦਵ ਨੇ 3-3 ਵਿਕਟਾਂ ਲਈਆਂ। ਪੂਜਾ ਵਸਤਰਕਾਰ ਅਤੇ ਦੀਪਤੀ ਸ਼ਰਮਾ ਨੂੰ ਇਕ-ਇਕ ਵਿਕਟ ਮਿਲੀ।
ਮਹਿਲਾ ਏਸ਼ੀਆ ਕੱਪ ਦੇ ਪਹਿਲੇ ਸੈਮੀਫਾਈਨਲ ‘ਚ ਬੰਗਲਾਦੇਸ਼ ਨੇ ਭਾਰਤ ਨੂੰ 81 ਦੌੜਾਂ ਦਾ ਟੀਚਾ ਦਿੱਤਾ, ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੇ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 80 ਦੌੜਾਂ ਬਣਾਈਆਂ।
https://x.com/BCCIWomen/status/1816776632079909100
ਬੰਗਲਾਦੇਸ਼ ਲਈ ਨਿਗਾਰ ਸੁਲਤਾਨਾ ਨੇ 32 ਅਤੇ ਸ਼ੋਰਨਾ ਅਖਤਰ ਨੇ ਨਾਬਾਦ 19 ਦੌੜਾਂ ਬਣਾਈਆਂ।