Women’s Asia Cup : ਫਾਈਨਲ ਮੁਕਾਬਲਾ ਅੱਜ ; ਭਾਰਤ ਤੇ ਸ਼੍ਰੀਲੰਕਾ 6ਵੀਂ ਵਾਰ ਫਾਈਨਲ ਵਿੱਚ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ, 28ਜੁਲਾਈ(ਵਿਸ਼ਵ ਵਾਰਤਾ) Women’s Asia Cup -ਮਹਿਲਾ ਏਸ਼ੀਆ ਕੱਪ 2024 ਦਾ ਫਾਈਨਲ ਮੁਕਾਬਲਾ ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾਵੇਗਾ। ਫਾਈਨਲ ਮੁਕਾਬਲਾ ਸ਼੍ਰੀਲੰਕਾ ਦੇ ਰੰਗੀਰੀ ਦਾਂਬੁਲਾ ਸਟੇਡੀਅਮ ਵਿੱਚ ਦੁਪਹਿਰ 3:00 ਵਜੇ ਤੋਂ ਖੇਡਿਆ ਜਾਵੇਗਾ, ਜਦਕਿ ਮੈਚ ਲਈ ਟਾਸ ਦੁਪਹਿਰ 2:30 ਹੋਵੇਗੀ। ਜ਼ਿਕਰਯੋਗ ਹੈ ਕਿ ਟੂਰਨਾਮੈਂਟ ਵਿੱਚ ਹੁਣ ਤੱਕ ਦੋਵਾਂ ਟੀਮਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਦੋਵੇਂ ਟੀਮਾਂ ਇਸ ਏਸ਼ੀਆ ਕੱਪ ‘ਚ ਹੁਣ ਤੱਕ ਅਜੇਤੂ ਰਹੀਆਂ ਹਨ। ਗੌਰਤਲਬ ਹੈ ਕਿ ਭਾਰਤੀ ਟੀਮ 9ਵੀਂ ਵਾਰ ਏਸ਼ੀਆ ਕੱਪ ਦਾ ਫਾਈਨਲ ਖੇਡ ਰਹੀ ਹੈ। ਦੂਜੇ ਪਾਸੇ ਸ੍ਰੀਲੰਕਾ ਛੇਵੀਂ ਵਾਰ ਫਾਈਨਲ ਵਿੱਚ ਪੁੱਜਿਆ ਹੈ। ਦੋਵੇਂ ਟੀਮਾਂ ਲਗਾਤਾਰ ਦੂਜੀ ਵਾਰ ਅਤੇ ਕੁੱਲ ਛੇਵੀਂ ਵਾਰ ਖ਼ਿਤਾਬੀ ਮੁਕਾਬਲੇ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਦੋਵੇਂ ਟੀਮਾਂ ਪੰਜ ਵਾਰ ਫਾਈਨਲ ਵਿੱਚ ਆਹਮੋ-ਸਾਹਮਣੇ ਹੋਈਆਂ ਸਨ ਅਤੇ ਹਰ ਵਾਰ ਭਾਰਤ ਨੇ ਸ੍ਰੀਲੰਕਾ ਨੂੰ ਹਰਾਇਆ ਹੈ।