Women’s Asia Cup : ਮਹਿਲਾ ਏਸ਼ੀਆ ਕੱਪ ਫਾਈਨਲ ਮੁਕਾਬਲਾ ਥੋੜ੍ਹੀ ਦੇਰ ’ਚ
ਭਾਰਤ ਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ
ਜਾਣੋ ਭਾਰਤ ਨੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ, 28ਜੁਲਾਈ(ਵਿਸ਼ਵ ਵਾਰਤਾ)Women’s Asia Cup-ਮਹਿਲਾ ਏਸ਼ੀਆ ਕੱਪ 2024 ਦਾ ਫਾਈਨਲ ਮੈਚ ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੂਰਨਾਮੈਂਟ ਵਿੱਚ ਹੁਣ ਤੱਕ ਦੋਵਾਂ ਟੀਮਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਦੋਵੇਂ ਟੀਮਾਂ ਇਸ ਏਸ਼ੀਆ ਕੱਪ ਵਿੱਚ ਹੁਣ ਤੱਕ ਇੱਕ ਵੀ ਮੈਚ ਨਹੀਂ ਹਾਰੀਆਂ ਹਨ। ਜ਼ਿਕਰਯੋਗ ਹੈ ਕਿ ਭਾਰਤੀ ਟੀਮ 9ਵੀਂ ਵਾਰ ਏਸ਼ੀਆ ਕੱਪ ਦਾ ਫਾਈਨਲ ਖੇਡ ਰਹੀ ਹੈ, ਜਦਕਿ ਸ਼੍ਰੀਲੰਕਾ ਛੇਵੀਂ ਵਾਰ ਫਾਈਨਲ ‘ਚ ਪਹੁੰਚੀ ਹੈ। ਦੋਵੇਂ ਟੀਮਾਂ ਲਗਾਤਾਰ ਦੂਜੀ ਵਾਰ ਅਤੇ ਕੁੱਲ ਛੇਵੀਂ ਵਾਰ ਖ਼ਿਤਾਬੀ ਮੁਕਾਬਲੇ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਭਾਰਤ ਨੇ ਏਸ਼ੀਆ ਕੱਪ ਦੇ ਹਰ ਫਾਈਨਲ ਵਿੱਚ ਸ਼੍ਰੀਲੰਕਾ ਨੂੰ ਹਰਾਇਆ।