Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ
ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) ਅੱਜ ਮਹਿਲਾ ਏਸ਼ੀਆ ਕੱਪ ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਆਹਮੋ-ਸਾਹਮਣੇ ਹਨ। ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ, ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਕਿਹਾ ਕਿ ਉਹ ਵੀ ਪਹਿਲਾਂ ਬੱਲੇਬਾਜ਼ੀ ਹੀ ਕਰਨਾ ਚਾਹੁੰਦੇ ਸਨ। ਭਾਰਤ ਇਸ ਟੂਰਨਾਮੈਂਟ ਵਿੱਚ ਹੁਣ ਤੱਕ ਅਜੇਤੂ ਰਿਹਾ ਹੈ, ਜਦਕਿ ਬੰਗਲਾਦੇਸ਼ ਨੇ ਯੂਏਈ (UAE) ਨੂੰ 34 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਸੀ।























