Women’s Asian Champions Trophy: ਭਾਰਤੀ ਮਹਿਲਾ ਹਾਕੀ ਟੀਮ ਦੀ ਸ਼ਾਨਦਾਰ ਜਿੱਤ
ਨਵੀਂ ਦਿੱਲੀ: ਭਾਰਤੀ ਮਹਿਲਾ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ (Women’s Asian Champions Trophy) ਆਪਣੇ ਨਾਮ ਕਰ ਲਈ ਹੈ। ਇਹ ਖ਼ਿਤਾਬੀ ਮੈਚ ਅੱਜ ਬੁੱਧਵਾਰ ਨੂੰ ਬਿਹਾਰ ਦੇ ਰਾਜਗੀਰ ਵਿੱਚ ਖੇਡਿਆ ਗਿਆ, ਜਿਸ ਵਿੱਚ ਭਾਰਤੀ ਟੀਮ ਦਾ ਸਾਹਮਣਾ ਚੀਨ ਨਾਲ ਹੋਇਆ।ਇਸ ਮੈਚ ‘ਚ ਭਾਰਤੀ ਟੀਮ ਨੇ ਚੀਨ ਨੂੰ 1-0 ਨਾਲ ਹਰਾਇਆ। ਭਾਰਤ ਅਤੇ ਚੀਨ ਦੀਆਂ ਮਹਿਲਾ ਹਾਕੀ ਟੀਮਾਂ ਵਿਚਾਲੇ ਫਾਈਨਲ ਮੈਚ ਰਾਜਗੀਰ ਸਪੋਰਟਸ ਕੰਪਲੈਕਸ ਵਿਖੇ ਸ਼ਾਮ 5 ਵਜੇ ਸ਼ੁਰੂ ਹੋਇਆ। 3 ਹਜ਼ਾਰ ਦੀ ਸਮਰੱਥਾ ਵਾਲਾ ਸਟੇਡੀਅਮ ਪੂਰੀ ਤਰ੍ਹਾਂ ਦਰਸ਼ਕਾਂ ਨਾਲ ਭਰਿਆ ਹੋਇਆ ਸੀ। ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ ਗਿਆ। ਜੈ ਸ਼੍ਰੀ ਰਾਮ ਦੇ ਨਾਅਰੇ ਵੀ ਲਗਾਏ ਗਏ। ਭਾਰਤ ਨੇ ਲਗਾਤਾਰ ਦੂਜੀ ਵਾਰ ਅਤੇ ਕੁੱਲ ਮਿਲਾ ਕੇ ਤੀਜੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤੀ ਹੈ। ਇਸ ਤੋਂ ਪਹਿਲਾਂ 2023 ਵਿੱਚ ਰਾਂਚੀ ਵਿੱਚ ਅਤੇ 2016 ਵਿੱਚ ਸਿੰਗਾਪੁਰ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤੀ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/