Women’s Hockey World Cup: ਭਾਰਤ ਨੇ ਇੰਗਲੈਂਡ ਨਾਲ ਮੈਚ ਖੇਡਿਆ ਡਰਾਅ, ਅਗਲੇ ਦੌਰ ਵਿੱਚ ਜਗ੍ਹਾ ਕੀਤੀ ਪੱਕੀ
ਨਵੀ ਦਿੱਲੀ, 21 ਅਗਸਤ 2026 (ਵਿਸ਼ਵ ਵਾਰਤਾ): ਭਾਰਤੀ ਮਹਿਲਾ ਹਾਕੀ ਟੀਮ ਨੇ ਵਿਸ਼ਵ ਕੱਪ 2026 ਦੇ ਅਗਲੇ ਦੌਰ ਲਈ ਕੁਆਲੀਫਾਈ ਕਰ ਲਿਆ ਹੈ। ਇੰਗਲੈਂਡ ਖ਼ਿਲਾਫ਼ ਖੇਡਿਆ ਗਿਆ ਮੁਕਾਬਲਾ ਬੇਹੱਦ ਰੋਮਾਂਚਕ ਰਿਹਾ, ਜਿਸ ਵਿੱਚ ਦੋਵੇਂ ਟੀਮਾਂ ਕੋਈ ਵੀ ਗੋਲ ਨਹੀਂ ਕਰ ਸਕੀਆਂ ਅਤੇ ਮੈਚ 0-0 ਨਾਲ ਡਰਾਅ ਰਿਹਾ। ਇਸ ਡਰਾਅ ਦੇ ਨਾਲ ਹੀ ਭਾਰਤੀ ਟੀਮ ਨੇ ਅਗਲੇ ਰਾਊਂਡ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ। ਭਾਰਤੀ ਮਹਿਲਾ ਟੀਮ ਵਿਸ਼ਵ ਕੱਪ ਦੇ ਪੂਲ ਡੀ ਵਿੱਚ ਚੀਨ, ਦੱਖਣੀ ਅਫਰੀਕਾ ਅਤੇ ਇੰਗਲੈਂਡ ਨਾਲ ਸ਼ਾਮਲ ਸੀ। ਭਾਰਤ ਨੇ ਚੀਨ ਖ਼ਿਲਾਫ਼ ਡਰਾਅ ਖੇਡਿਆ ਸੀ, ਜਦਕਿ ਦੱਖਣੀ ਅਫਰੀਕਾ ਨੂੰ ਹਰਾਇਆ ਸੀ। ਇੰਗਲੈਂਡ ਖ਼ਿਲਾਫ਼ ਅਗਲੇ ਦੌਰ ਵਿੱਚ ਪਹੁੰਚਣ ਲਈ ਭਾਰਤ ਨੂੰ ਘੱਟੋ-ਘੱਟ ਡਰਾਅ ਦੀ ਲੋੜ ਸੀ, ਜਿਸ ਵਿੱਚ ਟੀਮ ਕਾਮਯਾਬ ਰਹੀ।
ਮੈਚ ਦੇ ਪਹਿਲੇ ਕਵਾਰਟਰ ਵਿੱਚ ਦੋਵੇਂ ਟੀਮਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲਿਆ। ਚੌਥੇ ਮਿੰਟ ਵਿੱਚ ਭਾਰਤ ਨੂੰ ਪਹਿਲਾ ਪੈਨਲਟੀ ਕਾਰਨਰ ਮਿਲਿਆ, ਪਰ ਟੀਮ ਇਸ ਮੌਕੇ ਨੂੰ ਗੋਲ ਵਿੱਚ ਨਹੀਂ ਬਦਲ ਸਕੀ। ਇਸ ਤੋਂ ਬਾਅਦ 7ਵੇਂ ਅਤੇ 8ਵੇਂ ਮਿੰਟ ਵਿੱਚ ਵੀ ਭਾਰਤ ਨੂੰ ਪੈਨਲਟੀ ਕਾਰਨਰ ਮਿਲੇ, ਪਰ ਗੋਲ ਨਹੀਂ ਹੋ ਸਕਿਆ।
ਇੰਗਲੈਂਡ ਨੂੰ 10ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਮਿਲਿਆ, ਪਰ ਉਹ ਵੀ ਗੋਲ ਕਰਨ ਵਿੱਚ ਨਾਕਾਮ ਰਹੀ। ਦੂਜੇ ਕਵਾਰਟਰ ਵਿੱਚ ਇੰਗਲੈਂਡ ਨੂੰ ਤਿੰਨ ਪੈਨਲਟੀ ਕਾਰਨਰ ਮਿਲੇ, ਪਰ ਭਾਰਤੀ ਡਿਫੈਂਸ ਅਤੇ ਗੋਲਕੀਪਰ ਸਵਿਤਾ ਪੂਨੀਆ ਨੇ ਕੋਈ ਗੋਲ ਨਹੀਂ ਹੋਣ ਦਿੱਤਾ। ਆਖ਼ਰਕਾਰ ਮੈਚ 0-0 ਨਾਲ ਡਰਾਅ ਰਿਹਾ ਅਤੇ ਇਸ ਨਤੀਜੇ ਨਾਲ ਭਾਰਤੀ ਮਹਿਲਾ ਹਾਕੀ ਟੀਮ ਨੇ ਵਿਸ਼ਵ ਕੱਪ 2026 ਦੇ ਅਗਲੇ ਦੌਰ ਲਈ ਕੁਆਲੀਫਾਈ ਕਰ ਲਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























