Women’s ODI World Cup : ਮਹਿਲਾ ਵਨਡੇ ਵਿਸ਼ਵ ਕੱਪ ‘ਚ ਅੱਜ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ, 1ਅਕਤੂਬਰ(ਵਿਸ਼ਵ ਵਾਰਤਾ) Women’s ODI World Cup : ਮਹਿਲਾ ਵਨਡੇ ਵਿਸ਼ਵ ਕੱਪ 2025 ਦਾ 13ਵਾਂ ਐਡੀਸ਼ਨ ਮੰਗਲਵਾਰ(30 ਸਤੰਬਰ) ਤੋਂ ਸ਼ੁਰੂ ਹੋ ਗਿਆ ਹੈ। ਜਿਸ ਵਿੱਚ ਭਾਰਤੀ ਮਹਿਲਾ ਟੀਮ ਨੇ ਜਿੱਤ ਨਾਲ ਸ਼ੁਰੂਆਤ ਕੀਤੀ ਹੈ। ਟੀਮ ਨੇ ਮੰਗਲਵਾਰ ਨੂੰ ਖੇਡੇ ਗਏ ਸ਼ੁਰੂਆਤੀ ਮੈਚ ਵਿੱਚ ਸ਼੍ਰੀਲੰਕਾ ਨੂੰ 59 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ।

ਮਹਿਲਾ ਵਨਡੇ ਵਿਸ਼ਵ ਕੱਪ ਵਿੱਚ ਅੱਜ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਖੇਡਿਆ ਜਾਵੇਗਾ। ਮੈਚ ਇੰਦੌਰ ਦੇ ਹੋਲਕਰ ਸਟੇਡੀਅਮ ਵਿੱਚ ਦੁਪਹਿਰ 3:00 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 2:30 ਵਜੇ ਹੋਵੇਗਾ।

ਦੱਸ ਦਈਏ ਕਿ ਟੂਰਨਾਮੈਂਟ ਵਿੱਚ 2 ਨਵੰਬਰ ਤੱਕ ਅੱਠ ਟੀਮਾਂ ਜਿਹਨਾਂ ਵਿੱਚ ਮੇਜ਼ਬਾਨ ਭਾਰਤ ਅਤੇ ਸ਼੍ਰੀਲੰਕਾ ਤੋਂ ਇਲਾਵਾ, ਆਸਟ੍ਰੇਲੀਆ, ਇੰਗਲੈਂਡ, ਨਿਊਜ਼ੀਲੈਂਡ,ਦੱਖਣੀ ਅਫਰੀਕਾ ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਟੀਮਾਂ ਸ਼ਾਮਲ ਹਨ, ਵਿਚਕਾਰ 31 ਮੈਚ ਖੇਡੇ ਜਾਣਗੇ, ਦੋ ਸੈਮੀਫਾਈਨਲ 29 ਅਤੇ 30 ਅਕਤੂਬਰ ਨੂੰ ਹੋਣਗੇ, ਜਿਸ ਦਾ ਫਾਈਨਲ 2 ਨਵੰਬਰ ਨੂੰ ਨਵੀਂ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਜੇਕਰ ਪਾਕਿਸਤਾਨ ਫਾਈਨਲ ਵਿੱਚ ਪਹੁੰਚਦਾ ਹੈ, ਤਾਂ ਮੈਚ ਕੋਲੰਬੋ ਵਿੱਚ ਖੇਡਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























