Women’s T20 World Cup ਦੇ ਪਹਿਲੇ ਹੀ ਮੁਕਾਬਲੇ ਵਿੱਚ ਭਾਰਤੀ ਟੀਮ ਨੂੰ ਕਰਨਾ ਪਿਆ ਹਾਰ ਦਾ ਸਾਹਮਣਾ
ਨਿਊਜ਼ੀਲੈਂਡ ਨੇ 58 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 5ਅਕਤੂਬਰ(ਵਿਸ਼ਵ ਵਾਰਤਾ) Women’s T20 World Cup- ਸ਼ੁੱਕਰਵਾਰ ਨੂੰ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੂੰ ਟੀ-20 ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ ਵਿੱਚ ਹੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਨਿਊਜ਼ੀਲੈਂਡ ਨੇ ਭਾਰਤ ਨੂੰ 58 ਦੌੜਾਂ ਨਾਲ ਹਰਾ ਦਿੱਤਾ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ 161 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘ਚ ਭਾਰਤੀ ਟੀਮ 19 ਓਵਰਾਂ ‘ਚ 102 ਦੌੜਾਂ ‘ਤੇ ਆਲ ਆਊਟ ਹੋ ਗਈ। ਭਾਰਤ ਦਾ ਦੂਜਾ ਮੈਚ 6 ਅਕਤੂਬਰ ਨੂੰ ਪਾਕਿਸਤਾਨ ਨਾਲ ਹੋਵੇਗਾ।