Womens T20 World Cup: ਆਸਟ੍ਰੇਲੀਆ ਟੀਮ 8ਵੀਂ ਵਾਰ ਫਾਈਨਲ ਵਿੱਚ ਪਹੁੰਚੀ
– ਮਹਿਲਾ ਟੀ-20 ਵਿਸ਼ਵ ਕੱਪ ਸੈਮੀਫਾਈਨਲ ਵਿੱਚ ਵੈਸਟ ਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ): ਆਸਟ੍ਰੇਲੀਆ ਨੇ ਮਹਿਲਾ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਵੈਸਟ ਇੰਡੀਜ਼ ਨੂੰ 8 ਵਿਕਟਾਂ ਨਾਲ ਹਰਾ ਦਿੱਤਾ ਹੈ ਅਤੇ ਫਾਈਨਲ ‘ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਹ ਆਸਟ੍ਰੇਲੀਆ ਦਾ ਅੱਠਵਾਂ ਮਹਿਲਾ ਟੀ-20 ਵਿਸ਼ਵ ਕੱਪ ਫਾਈਨਲ ਮੈਚ ਹੋਵੇਗਾ।
ਲੰਡਨ ਦੇ ਓਵਲ ਸਟੇਡੀਅਮ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟ ਇੰਡੀਜ਼ ਨੇ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ‘ਤੇ 125 ਦੌੜਾਂ ਬਣਾਈਆਂ। ਜਵਾਬ ਵਿੱਚ, ਆਸਟ੍ਰੇਲੀਆ ਨੇ 13 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਪ੍ਰਾਪਤ ਕਰ ਲਿਆ।
ਆਸਟ੍ਰੇਲੀਆ ਫਾਈਨਲ ਵਿੱਚ ਦੂਜੇ ਸੈਮੀਫਾਈਨਲ ਦੇ ਜੇਤੂ ਨਾਲ ਭਿੜੇਗਾ। ਦੂਜਾ ਸੈਮੀਫਾਈਨਲ 2 ਜੁਲਾਈ ਨੂੰ ਦੱਖਣੀ ਅਫਰੀਕਾ ਅਤੇ ਮੇਜ਼ਬਾਨ ਇੰਗਲੈਂਡ ਵਿਚਕਾਰ ਉਸੇ ਮੈਦਾਨ ‘ਤੇ ਖੇਡਿਆ ਜਾਵੇਗਾ। ਫਾਈਨਲ 5 ਜੁਲਾਈ ਨੂੰ ਲਾਰਡਜ਼ ਵਿਖੇ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























