• Latest
  • Trending
WON’T BOW BEFORE THE CORRUPT OFFICERS: CM:ਭ੍ਰਿਸ਼ਟ ਅਫਸਰਾਂ ਅੱਗੇ ਝੁਕਾਂਗੇ ਨਹੀਂ-ਮੁੱਖ ਮੰਤਰੀ

WON’T BOW BEFORE THE CORRUPT OFFICERS: CM:ਭ੍ਰਿਸ਼ਟ ਅਫਸਰਾਂ ਅੱਗੇ ਝੁਕਾਂਗੇ ਨਹੀਂ-ਮੁੱਖ ਮੰਤਰੀ

2 years ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

10 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

30 minutes ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

44 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

44 minutes ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

4 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

4 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Tuesday, November 10, 2026
No Result
View All Result
24 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

WON’T BOW BEFORE THE CORRUPT OFFICERS: CM:ਭ੍ਰਿਸ਼ਟ ਅਫਸਰਾਂ ਅੱਗੇ ਝੁਕਾਂਗੇ ਨਹੀਂ-ਮੁੱਖ ਮੰਤਰੀ

ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਖਰੜ, ਬਨੂੜ ਅਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਦਾ ਤੂਫਾਨੀ ਦੌਰਾ

March 4, 2025
in ਸਿਆਸੀ, ਖਬਰਾਂ, ਪੰਜਾਬ
WON’T BOW BEFORE THE CORRUPT OFFICERS: CM:ਭ੍ਰਿਸ਼ਟ ਅਫਸਰਾਂ ਅੱਗੇ ਝੁਕਾਂਗੇ ਨਹੀਂ-ਮੁੱਖ ਮੰਤਰੀ
ਵੱਢੀਖੋਰੀ ਲਈ ਲਾਇਸੰਸ ਮੰਗਦੇ ਹਨ ਪ੍ਰਦਰਸ਼ਨਕਾਰੀ ਤਹਿਸੀਲਦਾਰ
ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਸਖ਼ਤੀ ਨਾਲ ਲਾਗੂ
WON’T BOW BEFORE THE CORRUPT OFFICERS: CM:ਭ੍ਰਿਸ਼ਟ ਅਫਸਰਾਂ ਅੱਗੇ ਝੁਕਾਂਗੇ ਨਹੀਂ-ਮੁੱਖ ਮੰਤਰੀ
ਐਸ.ਏ.ਐਸ. ਨਗਰ (ਮੋਹਾਲੀ), 4 ਮਾਰਚ (ਸਤੀਸ਼ ਕੁਮਾਰ ਪੱਪੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਦਰਸ਼ਨਕਾਰੀ ਤਹਿਸੀਲਦਾਰਾਂ ਦੇ ਖਿਲਾਫ਼ ਸਖ਼ਤ ਸਟੈਂਡ ਲੈਂਦਿਆਂ ਅੱਜ ਸਾਫ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਅਫਸਰਾਂ ਅੱਗੇ ਝੁਕੇਗੀ ਨਹੀਂ ਜੋ ਵੱਢੀਖੋਰੀ ਦੇ ਦੋਸ਼ਾਂ ਵਿੱਚ ਪੁਲਿਸ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ।
  ਮੁੱਖ ਮੰਤਰੀ ਨੇ ਅੱਜ ਖਰੜ, ਬਨੂੜ ਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਵਿਖੇ ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਇਨ੍ਹਾਂ  ਤਹਿਸੀਲਾਂ ਦਾ ਤੂਫਾਨੀ ਦੌਰਾ ਕੀਤਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਧਿਕਾਰੀ ਆਪਣੇ ਭ੍ਰਿਸ਼ਟ ਅਫਸਰਾਂ ਦੇ ਖਿਲਾਫ਼ ਵਿਜੀਲੈਂਸ ਦੀ ਕਾਰਵਾਈ ਦੇ ਕਾਰਨ ਸਮੂਹਿਕ ਛੁੱਟੀ ਉਤੇ ਚਲੇ ਗਏ ਹਨ। ਉਨ੍ਹਾਂ ਕਿਹਾ, “ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ’ਤੇ ਪਹਿਰਾ ਦਿੱਤਾ ਜਾ ਰਿਹਾ ਹੈ ਪਰ ਇਸ ਗੱਲ ਦਾ ਦੁੱਖ ਹੈ ਕਿ ਸਮੂਹਿਕ ਛੁੱਟੀ ਉਤੇ ਗਏ ਇਹ ਅਧਿਕਾਰੀ ਭ੍ਰਿਸ਼ਟਾਚਾਰ ਲਈ ਲਾਇਸੰਸ ਮੰਗ ਰਹੇ ਹਨ ਹਨ। ਅਸੀਂ ਸਰਕਾਰ ਦੀ ਬਾਂਹ ਮਰੋੜਨ ਦੀਆਂ ਅਜਿਹੀਆਂ ਕੋਝੀਆਂ ਚਾਲਾਂ ਅੱਗੇ ਝੁਕਾਂਗੇ ਨਹੀਂ ਅਤੇ ਇਨ੍ਹਾਂ ਭ੍ਰਿਸ਼ਟ ਤੇ ਘਮੰਡੀ ਅਫਸਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ।”
ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਧਿਕਾਰੀਆਂ ਵੱਲੋਂ ਸਰਕਾਰ ਉਤੇ ਦਬਾਅ ਬਣਾਉਣ ਲਈ ਇਹੋ ਜਿਹੇ ਹੱਥਕੰਡਿਆਂ ਨੂੰ ਕਿਸੇ ਵੀ ਕੀਮਤ ਉਤੇ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਦੇ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਨਵੇਂ ਤਹਿਸੀਲਦਾਰ ਤੇ ਮਾਲ ਅਧਿਕਾਰੀ ਭਰਤੀ ਕਰੇਗੀ ਜਿਸ ਲਈ ਕੈਬਨਿਟ ਵਿੱਚ ਏਜੰਡਾ ਲਿਆਂਦਾ ਜਾਵੇਗਾ।
ਭਗਵੰਤ ਸਿੰਘ ਮਾਨ ਨੇ ਸਾਫ ਤੌਰ ਉਤੇ ਕਿਹਾ, “ਇਹ ਅਧਿਕਾਰੀ ਆਮ ਲੋਕਾਂ ਨੂੰ ਹਰ ਰੋਜ਼ ਖੱਜਲ-ਖੁਆਰ ਕਰਦੇ ਹਨ ਪਰ ਇਸ ਨੂੰ ਹੋਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਸਰਕਾਰ ਇਨ੍ਹਾਂ ਵਿਰੁੱਧ ਕਰੜੀ ਕਾਰਵਾਈ ਕਰੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ਸਮੂਹਿਕ ਛੁੱਟੀ ਉਤੇ ਗਏ ਇਨ੍ਹਾਂ ਅਫਸਰਾਂ ਨੂੰ ਇਕ ਗੱਲ ਪੱਲੇ ਬੰਨ ਲੈਣੀ ਚਾਹੀਦੀ ਹੈ ਕਿ ਛੁੱਟੀ ਤੋਂ ਬਾਅਦ ਉਨ੍ਹਾਂ ਨੇ ਕਦੋਂ ਤੇ ਕਿੱਥੇ ਜੁਆਇਨ ਕਰਨਾ ਹੈ, ਇਸ ਦਾ ਫੈਸਲਾ ਹੁਣ ਲੋਕ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਅਜਿਹੀਆਂ ਚਾਲਾਂ ਨਾਲ ਸਿੱਝਣ ਲਈ ਪਲਾਨ-ਬੀ ਤਿਆਰ ਹੈ ਅਤੇ ਜੇਕਰ ਲੋੜ ਪਈ ਤਾਂ ਸਰਕਾਰ ਤਹਿਸੀਲਦਾਰਾਂ ਦੀਆਂ ਸ਼ਕਤੀਆਂ ਅਧਿਆਪਕਾਂ ਤੇ ਪ੍ਰੋਫੈਸਰਾਂ ਨੂੰ ਦੇਣ ਤੋਂ ਵੀ ਪਿੱਛੇ ਨਹੀਂ ਹਟੇਗੀ ਤਾਂ ਕਿ ਰਜਿਸਟਰੀ ਦੇ ਕੰਮਕਾਜ ਨੂੰ ਨਿਰਵਿਘਨ ਜਾਰੀ ਰੱਖਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ਉਤੇ ਆਮ ਲੋਕਾਂ ਦੇ ਹਿੱਤ ਮਹਿਫੂਜ਼ ਰੱਖਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਸਾਡੀ ਸ਼ਰਾਫ਼ਤ ਨੂੰ ਕੋਈ ਕਮਜ਼ੋਰੀ ਸਮਝਣ ਦੀ ਹਿੰਮਤ ਨਾ ਕਰੇ।
ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਕਾਰਨ ਆਮ ਲੋਕਾਂ ਨੂੰ ਹੋਣ ਵਾਲੀਆਂ ਮੁਸੀਬਤਾਂ ਤੋਂ ਬਚਾਉਣ ਲਈ ਪੀ.ਸੀ.ਐਸ. ਅਧਿਕਾਰੀ, ਕਾਨੂੰਨਗੋ ਅਤੇ ਸੀਨੀਅਰ ਸਹਾਇਕ (ਜੋ ਨਾਇਬ ਤਹਿਸੀਲਦਾਰ ਦੀ ਤਰੱਕੀ ਲਈ ਸਾਰੀਆਂ ਵਿਭਾਗੀ ਪ੍ਰੀਖਿਆਵਾਂ ਪਾਸ ਕਰ ਚੁੱਕੇ ਹਨ) ਨੂੰ ਤਹਿਸੀਲਾਂ ਦਾ ਕੰਮ ਜਾਰੀ ਰੱਖਣ ਲਈ ਸਬ-ਰਜਿਸਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਮਹੂਰੀਅਤ ਵਿੱਚ ਤਾਕਤ ਲੋਕਾਂ ਦੇ ਹੱਥ ਹੁੰਦੀ ਹੈ ਅਤੇ ਉਨ੍ਹਾਂ ਦੀ ਸਰਕਾਰ ਕਿਸੇ ਨੂੰ ਵੀ, ਚਾਹੇ ਉਹ ਕਿੰਨਾ ਹੀ ਰਸੂਖਵਾਨ ਕਿਉਂ ਨਾ ਹੋਵੇ, ਨੂੰ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਨਹੀਂ ਕਰਨ ਦੇਵੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਤਹਿਸੀਲਾਂ ਵਿੱਚ ਕੰਮ ਨਹੀਂ ਰੁਕੇਗਾ ਅਤੇ ਜ਼ਮੀਨ-ਜਾਇਦਾਦ ਦੀ ਰਜਿਸਟਰੀ ਦਾ ਕੰਮ ਬੇਰੋਕ ਜਾਰੀ ਰਹੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਅਫਸਰ ਸੂਬਾ ਸਰਕਾਰ ਤੋਂ ਮੋਟੀਆਂ ਤਨਖਾਹਾਂ ਲੈ ਰਹੇ ਹਨ ਪਰ ਲੋਕਾਂ ਨੂੰ ਸੇਵਾਵਾਂ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਇਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ ਕਿਉਂਕਿ ਲੋਕਤੰਤਰ ਵਿੱਚ ਲੋਕ ਸਭ ਤੋਂ ਉੱਪਰ ਹਨ ਅਤੇ ਅਧਿਕਾਰੀ ਉਨ੍ਹਾਂ ਪ੍ਰਤੀ ਜਵਾਬਦੇਹ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਇਹ ਅਧਿਕਾਰੀ ਸਮੂਹਿਕ ਛੁੱਟੀ ‘ਤੇ ਜਾਣਾ ਚਾਹੁੰਦੇ ਹਨ ਅਤੇ ਕੰਮ ਨਹੀਂ ਕਰਨਾ ਚਾਹੁੰਦੇ ਤਾਂ ਸੂਬਾ ਸਰਕਾਰ ਕੋਲ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨ ਹਨ ਜੋ ਪਹਿਲਾਂ ਹੀ ਉਨ੍ਹਾਂ ਦੀ ਜਗ੍ਹਾ ‘ਤੇ ਕੰਮ ਕਰਨ ਦੀ ਉਡੀਕ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ 10 ਦਿਨਾਂ ਲਈ ਉਹ ਕੰਮ ਨੂੰ ਸੁਚਾਰੂ ਬਣਾਉਣ ਲਈ ਸੂਬੇ ਭਰ ਦੀਆਂ ਵੱਖ-ਵੱਖ ਤਹਿਸੀਲਾਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਤਹਿਸੀਲਦਾਰ ਆਪਣੇ ਭ੍ਰਿਸ਼ਟ ਤਰੀਕਿਆਂ ਨਾਲ ਕਈ ਪੀੜ੍ਹੀਆਂ ਤੋਂ ਲੋਕਾਂ ਨੂੰ ਖੱਜਲ-ਖੁਆਰ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਗੈਰ-ਵਾਜਬ ਅਤੇ ਅਣਉਚਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਅਧਿਕਾਰੀਆਂ ਨੂੰ ਆਪਹੁਦਰੀਆਂ ਨਹੀਂ ਕਰਨ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਕਿਸਾਨ ਯੂਨੀਅਨਾਂ ਵਿਚਕਾਰ ‘ਕ੍ਰੈਡਿਟ ਵਾਰ’ ਚੱਲ ਰਹੀ ਹੈ ਜੋ ਬਰਾਬਰ ਸਰਕਾਰ ਚਲਾ ਕੇ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਨੇ ਮੁੜ ਕਿਹਾ ਕਿ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਹਮੇਸ਼ਾ ਤਿਆਰ ਹੈ। ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰੇਲਾਂ ਜਾਂ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਮੁਸੀਬਤ ਵਿੱਚ ਪਾਉਣ ਤੋਂ ਬਚਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਕਾਰਵਾਈ ਆਮ ਲੋਕਾਂ ਨੂੰ ਪ੍ਰੇਸ਼ਾਨੀ ਵਿੱਚ ਪਾ ਦਿੰਦੀ ਹੈ ਜਿਸ ਕਾਰਨ ਉਹ ਅੰਦੋਲਨਕਾਰੀਆਂ ਦੇ ਵਿਰੁੱਧ ਹੋ ਜਾਂਦੇ ਹਨ ਜਿਸ ਨਾਲ ਸਮਾਜ ਵਿੱਚ ਫੁੱਟ ਪੈਦਾ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਆਮ ਲੋਕਾਂ ਨੂੰ ਅਜਿਹੇ ਵਿਰੋਧ ਪ੍ਰਦਰਸ਼ਨਾਂ ਕਾਰਨ ਬਹੁਤ ਨੁਕਸਾਨ ਝੱਲਣਾ ਪੈਂਦਾ ਹੈ ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ ਪਰ ਉਨ੍ਹਾਂ ਨੂੰ ਇਹ ਵੀ ਸੋਚਣਾ ਚਾਹੀਦਾ ਹੈ ਕਿ ਇਸ ਕਾਰਵਾਈ ਨਾਲ ਸੂਬੇ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਲਈ ਮਜ਼ਬੂਤ ਰਣਨੀਤੀ ਬਣਾਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਾਹਨਤ ਵਿਰੁੱਧ ਜੰਗ ਜਾਰੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਲੁਧਿਆਣਾ ਜ਼ਿਲ੍ਹੇ ਦੇ ਨਾਰੰਗਵਾਲ ਪਿੰਡ ਦੀ ਉਦਾਹਰਣ ਦਿੱਤੀ ਜਿੱਥੇ ਪਿਛਲੇ ਹਫ਼ਤੇ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ ਗਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ/ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਫੈਸਲਾਕੁੰਨ ਜੰਗ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ।WON’T BOW BEFORE THE CORRUPT OFFICERS: CM
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
November 10, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

Most Popular

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

by Navjot
1 month ago
0

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਦੇ ਸਾਬਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 