World Boxing Championship : ਭਾਰਤੀ ਮੁੱਕੇਬਾਜ਼ ਮੀਨਾਕਸ਼ੀ ਨੇ ਤਿੰਨ ਵਾਰ ਦੀ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

ਚੰਡੀਗੜ੍ਹ, 14ਸਤੰਬਰ(ਵਿਸ਼ਵ ਵਾਰਤਾ) World Boxing Championship : ਇੰਗਲੈਂਡ ਵਿੱਚ ਚੱਲ ਰਹੀ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤ ਨੇ ਦੂਜਾ ਸੋਨ ਤਗਮਾ ਜਿੱਤਿਆ ਹੈ। ਐਤਵਾਰ ਨੂੰ ਮੀਨਾਕਸ਼ੀ ਨੇ 48 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ਮੈਚ ਵਿੱਚ ਤਿੰਨ ਵਾਰ ਦੀ ਵਿਸ਼ਵ ਚੈਂਪੀਅਨ ਕਜ਼ਾਕਿਸਤਾਨ ਦੀ ਨਾਜ਼ਿਮ ਕੈਜੀਬੇ(Kazakhstan’s Nazym Kyzaibay) ਨੂੰ 4-1 ਨਾਲ ਹਰਾਇਆ।

ਮੀਨਾਕਸ਼ੀ ਇਸ ਟੂਰਨਾਮੈਂਟ ਵਿੱਚ ਸੋਨ ਤਗਮਾ ਜਿੱਤਣ ਵਾਲੀ ਦੂਜੀ ਭਾਰਤੀ ਮੁੱਕੇਬਾਜ਼ ਹੈ। ਮੀਨਾਕਸ਼ੀ ਤੋਂ ਪਹਿਲਾਂ, ਜੈਸਮੀਨ ਲੰਬੋਰੀਆ ਨੇ 57 ਕਿਲੋਗ੍ਰਾਮ ਵਿੱਚ ਪੋਲੈਂਡ ਦੀ ਜੂਲੀਆ ਸਜ਼ੇਰੇਮੇਟਾ ਨੂੰ 4-1 ਨਾਲ ਹਰਾਇਆ। ਦੱਸ ਦਈਏ ਕਿ ਭਾਰਤ ਨੇ ਵਿਸ਼ਵ ਚੈਂਪੀਅਨਸ਼ਿਪ ਦੇ ਮੌਜੂਦਾ ਸੀਜ਼ਨ ਵਿੱਚ ਚੌਥਾ ਤਗਮਾ ਜਿੱਤਿਆ ਹੈ। ਇਨ੍ਹਾਂ ਵਿੱਚ ਇੱਕ ਚਾਂਦੀ ਅਤੇ ਇੱਕ ਕਾਂਸੀ ਸ਼ਾਮਲ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























