• Latest
  • Trending
WORLD HOMEOPATHY DAY :ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

WORLD HOMEOPATHY DAY :ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

2 years ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

10 minutes ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

41 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

42 minutes ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

55 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

1 hour ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

1 hour ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

1 hour ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

4 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

4 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

5 hours ago
Hindi News
English News
Tuesday, November 10, 2026
No Result
View All Result
23 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

WORLD HOMEOPATHY DAY :ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

April 9, 2025
in ਖਬਰਾਂ, ਪੰਜਾਬ
WORLD HOMEOPATHY DAY :ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

ਵਿਸ਼ਵ ਹੋਮਿਓਪੈਥੀ ਦਿਵਸ ‘ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਐਲਾਨ

ਸਿਹਤ ਮੰਤਰੀ ਵੱਲੋਂ ਹੋਮਿਓਪੈਥਿਕ ਡਾਕਟਰਾਂ ਨੂੰ ਇਸ ਕਾਰਗਰ ਇਲਾਜ ਪ੍ਰਣਾਲੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਡਾ. ਬਲਬੀਰ ਸਿੰਘ ਨੇ ਇਸ ਕਾਰਜ ਨੂੰ ਅੱਗੇ ਵਧਾਉਣ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਰ ਬੰਨ੍ਹਿਆ

ਸਿਹਤ ਮੰਤਰੀ ਵੱਲੋਂ ਹੋਮਿਓਪੈਥੀ ਵਿਭਾਗ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਖਾਲੀ ਅਸਾਮੀਆਂ ਨੂੰ ਭਰਨ ਲਈ ਪੂਰਨ ਸਹਾਇਤਾ ਦਾ ਭਰੋਸਾ

WORLD HOMEOPATHY DAY

ਚੰਡੀਗੜ੍ਹ, 9 ਅਪ੍ਰੈਲ (WISHAVWARTA )-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਮਿਓਪੈਥੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋ ਵੱਧ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ਵ ਹੋਮਿਓਪੈਥੀ ਦਿਵਸ ਮੌਕੇ ਲੁਧਿਆਣਾ ਜ਼ਿਲ੍ਹੇ ਵਿੱਚ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਸਥਾਪਨਾ ਦਾ ਐਲਾਨ ਕੀਤਾ। ਦੱਸਣਯੋਗ ਹੈ ਕਿ ਵਿਸ਼ਵ ਹੋਮਿਓਪੈਥੀ ਦਿਵਸ 10 ਅਪ੍ਰੈਲ ਨੂੰ ਹੋਮਿਓਪੈਥੀ ਦੇ ਪਿਤਾ ਡਾ. ਸੈਮੂਅਲ ਹੈਨੇਮੈਨ ਦੇ ਜਨਮ ਦਿਵਸ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ।

ਸਿਹਤ ਮੰਤਰੀ ਵੱਲੋਂ ਇਹ ਐਲਾਨ ਪੰਜਾਬ ਹੋਮਿਓਪੈਥੀ ਵਿਭਾਗ ਵੱਲੋਂ ਇੱਥੇ ਮਿਊਂਸੀਪਲ ਭਵਨ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ।

ਹੋਮਿਓਪੈਥੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਡਾ. ਬਲਬੀਰ ਸਿੰਘ ਨੇ ਹੋਮਿਓਪੈਥਿਕ ਡਾਕਟਰਾਂ ਅਤੇ ਮਾਹਿਰਾਂ ਨੂੰ ਇਸ ਰਵਾਇਤੀ ਦਵਾਈ ਪ੍ਰਣਾਲੀ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਇਸ ਕਾਲਜ ਦੀ ਉਸਾਰੀ ਲਈ ਆਵਾਜ਼ ਉਠਾਉਣ ਸਬੰਧੀ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਕਾਲਜ ਪੰਜਾਬ ਭਰ ਵਿੱਚ ਹੋਮਿਓਪੈਥਿਕ ਇਲਾਜ ਦੇ ਪ੍ਰਚਾਰ ਲਈ ਮੁੱਖ ਸੰਸਥਾ ਵਜੋਂ ਕੰਮ ਕਰੇਗਾ।

ਹੋਮਿਓਪੈਥੀ ਵਿਭਾਗ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦੇ ਹੋਏ ਸਿਹਤ ਮੰਤਰੀ ਨੇ ਭਵਿੱਖ ਵਿੱਚ ਇਸ ਕਾਲਜ ਨੂੰ ਇੱਕ ਪੋਸਟ ਗ੍ਰੈਜੂਏਟ ਸੰਸਥਾ ਵਿੱਚ ਅਪਗ੍ਰੇਡ ਕਰਨ ਦੇ ਆਪਣੇ ਦ੍ਰਿਸ਼ਟੀਕੋਣ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਹੋਮਿਓਪੈਥੀ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਵੀ ਭਰਿਆ ਜਾਵੇਗਾ ਅਤੇ ਬੁਨਿਆਦੀ ਢਾਂਚੇ ਨੂੰ ਵਧੇਰੇ ਮਜ਼ਬੂਤ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਇਸ ਮੌਕੇ ਪ੍ਰਸਿੱਧ ਹੋਮਿਓਪੈਥੀ ਮਾਹਿਰ ਡਾ. ਏ.ਐਸ. ਮਾਨ ਅਤੇ ਡਾ. ਅਵਤਾਰ ਸਿੰਘ ਨੇ ਵੀ ਹੋਮਿਓਪੈਥੀ ਵਿੱਚ ਨਵੀਆਂ ਡਾਕਟਰੀ ਪਹਿਲਕਦਮੀਆਂ ਅਤੇ ਸਫਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਹ ਪਹਿਲਕਦਮੀਆਂ, ਹੋਮਿਓਪੈਥੀ ਵਿਭਾਗ ਦੇ ਵਿਕਾਸ ਅਤੇ ਬਿਹਤਰ ਕਾਰਜਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਬਹੁ-ਪੱਖੀ ਪਹੁੰਚ ਨੂੰ ਅਪਣਾਉਂਦਿਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਿਭਾਗ ਨੂੰ ਇੱਕ ਪ੍ਰਮੁੱਖ ਸੰਸਥਾ ਵਜੋਂ ਸਥਾਪਤ ਕਰਨਗੀਆਂ।

ਇਸ ਸਮਾਗਮ ਵਿੱਚ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਆਯੂਸ਼ ਕਮਿਸ਼ਨਰ ਦਿਲਰਾਜ ਸਿੰਘ, ਪੰਜਾਬ ਹੋਮਿਓਪੈਥਿਕ ਕੌਂਸਲ ਦੇ ਪ੍ਰਧਾਨ ਡਾ. ਟੀ.ਪੀ. ਸਿੰਘ, ਆਯੁਰਵੇਦ ਦੇ ਡਾਇਰੈਕਟਰ ਡਾ. ਰਵੀ ਕੁਮਾਰ ਡੁਮਰਾ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਧਿਕਾਰੀ (ਡੀ.ਐਚ.ਓ.), ਹੋਮਿਓਪੈਥਿਕ ਮੈਡੀਕਲ ਅਧਿਕਾਰੀ (ਐਚ.ਐਮ.ਓ.) ਅਤੇ ਰਾਜ ਭਰ ‘ਚੋਂ ਵਿਭਾਗ ਦਾ ਹੋਰ ਸਟਾਫ਼ ਮੌਜੂਦ ਸੀ। ਇਹ ਪ੍ਰੋਗਰਾਮ ਪੰਜਾਬ ਹੋਮਿਓਪੈਥੀ ਵਿਭਾਗ ਦੇ ਡਾਇਰੈਕਟਰ ਡਾ. ਹਰਿੰਦਰ ਪਾਲ ਸਿੰਘ ਦੀ ਨਿਗਰਾਨੀ ਹੇਠ ਕਰਵਾਇਆ ਗਿਆ।

Tags: Bhagwant Singh MannBreaking news in PunjabiCM PUNJABDR BALBIR SINGHLatest News In Punjabipunjab newsPunjab news in Punjabitop headlines in PunjabiWishavwarta
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

by Jaspreet Kaur
November 10, 2026
0

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਅਕਾਲੀ ਦਲ ‘ਵਾਰਿਸ...

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

by Jaspreet Kaur
November 10, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

by Jaspreet Kaur
November 10, 2026
0

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਅਕਾਲੀ ਦਲ ‘ਵਾਰਿਸ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੇ 2,787 ਮਾਮਲੇ ਦਰਜ ; 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,787 ਮਾਮਲੇ ਦਰਜ ; 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ

by Navjot
4 days ago
0

ਪਟਿਆਲਾ, 6 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਜਾਰੀ ਤਾਜ਼ਾ ਰਿਪੋਰਟ ਅਨੁਸਾਰ, ਇਸ ਸੀਜ਼ਨ ਦੌਰਾਨ ਹੁਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 