WPL ‘ਚ ਮੁੰਬਈ ਇੰਡੀਅਨਜ਼ ਨੇ ਜਿੱਤਿਆ ਲਗਾਤਾਰ ਤੀਜਾ ਮੈਚ
ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ, 10ਮਾਰਚ(ਵਿਸ਼ਵ ਵਾਰਤਾ)-ਬੀਤੇ ਦਿਨ ਮਹਿਲਾ ਪ੍ਰੀਮੀਅਰ ਲੀਗ ‘ਚ ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 8 ਵਿਕਟਾਂ ਨਾਲ ਹਰਾਇਆ। ਡੀਵਾਈ ਪਾਟਿਲ ਸਟੇਡੀਅਮ ‘ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਦਿੱਲੀ ਦੀ ਟੀਮ 18 ਓਵਰਾਂ ‘ਚ 105 ਦੌੜਾਂ ‘ਤੇ ਆਲ ਆਊਟ ਹੋ ਗਈ। ਜਵਾਬ ‘ਚ ਮੁੰਬਈ ਨੇ 15 ਓਵਰਾਂ ‘ਚ 2 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ।