WPL 2026 : ਮਹਿਲਾ ਪ੍ਰੀਮੀਅਰ ਲੀਗ ਵਿੱਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਗੁਜਰਾਤ ਜਾਇੰਟਸ ਨਾਲ

ਚੰਡੀਗੜ੍ਹ, 30ਜਨਵਰੀ(ਵਿਸ਼ਵ ਵਾਰਤਾ) WPL 2026 : ਮਹਿਲਾ ਪ੍ਰੀਮੀਅਰ ਲੀਗ 2026 ਸੀਜ਼ਨ 4 ਦਾ 19ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਜਾਇੰਟਸ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਵਡੋਦਰਾ ਦੇ ਕੋਟੰਬੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ, ਜਿਸ ਲਈ ਟਾਸ ਸ਼ਾਮ 7 ਵਜੇ ਹੋਵੇਗੀ।
ਦੱਸਣਯੋਗ ਹੈ ਕਿ ਗੁਜਰਾਤ ਜਾਇੰਟਸ 7 ਵਿੱਚੋਂ 4 ਮੈਚ ਜਿੱਤਣ ਤੋਂ ਬਾਅਦ 8 ਅੰਕਾਂ ਨਾਲ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਹੈ। ਇਸ ਤੋਂ ਇਲਾਵਾ ਮੁੰਬਈ ਇੰਡੀਅਨਜ਼ ਨੇ 7 ਵਿੱਚੋਂ 3 ਮੈਚ ਜਿੱਤੇ ਹਨ ਅਤੇ 6 ਅੰਕਾਂ ਨਾਲ ਤੀਜੇ ਸਥਾਨ ‘ਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























