WPL 2026 : ਮਹਿਲਾ ਪ੍ਰੀਮੀਅਰ ਲੀਗ ‘ਚ ਰਾਇਲ ਚੈਲੇਂਜਰਜ਼ ਬੰਗਲੌਰ ਦੀ ਲਗਾਤਾਰ ਤੀਜੀ ਜਿੱਤ
ਗੁਜਰਾਤ ਨੂੰ 32 ਦੌੜਾਂ ਨਾਲ ਹਰਾਇਆ; ਸ਼੍ਰੇਅੰਕਾ ਪਾਟਿਲ ਨੇ ਲਈਆਂ 5 ਵਿਕਟਾਂ
ਚੰਡੀਗੜ੍ਹ, 17ਜਨਵਰੀ(ਵਿਸ਼ਵ ਵਾਰਤਾ) WPL 2026 : ਮਹਿਲਾ ਪ੍ਰੀਮੀਅਰ ਲੀਗ ਸੀਜ਼ਨ 4 ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਨੇ ਆਪਣੀ ਲਗਾਤਾਰ ਤੀਜੀ ਜਿੱਤ ਦਰਜ ਕੀਤੀ ਹੈ। ਸ਼ੁੱਕਰਵਾਰ ਨੂੰ ਖੇਡੇ ਗਏ ਮੁਕਾਬਲੇ ਵਿੱਚ ਬੰਗਲੌਰ ਨੇ ਗੁਜਰਾਤ ਜਾਇੰਟਸ ਨੂੰ 32 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਸੀਜ਼ਨ ਦੇ ਚੌਥੇ ਮੈਚ ਵਿੱਚ ਗੁਜਰਾਤ ਨੂੰ ਆਪਣੀ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ।

ਨਵੀ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ਵਿੱਚ ਸੀਜ਼ਨ ਦੇ 9ਵੇਂ ਮੈਚ ਵਿੱਚ ਗੁਜਰਾਤ ਜਾਇੰਟਸ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਰਾਇਲ ਚੈਲੇਂਜਰਜ਼ ਬੰਗਲੌਰ ਨੇ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ‘ਤੇ 182 ਦੌੜਾਂ ਬਣਾਈਆਂ। ਰਾਧਾ ਯਾਦਵ ਨੇ ਸ਼ਾਨਦਾਰ ਅਰਧ ਸੈਂਕੜਾ ਲਗਾਇਆ ਉਸ ਨੇ ਟੀਮ ਲਈ 66 ਦੌੜਾਂ ਬਣਾਈਆਂ। ਗੁਜਰਾਤ ਲਈ ਸੋਫੀ ਡੇਵਾਈਨ ਨੇ 3 ਵਿਕਟਾਂ ਲਈਆਂ।
183 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਗੁਜਰਾਤ ਜਾਇੰਟਸ 18.5 ਓਵਰਾਂ ਵਿੱਚ 150 ਦੌੜਾਂ ‘ਤੇ ਆਲ ਆਊਟ ਹੋ ਗਈ।

ਬੰਗਲੁਰੂ ਲਈ ਸ਼੍ਰੇਅੰਕਾ ਪਾਟਿਲ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ, ਜਿਸ ਵਿੱਚ ਉਸ ਨੇ ਸਭ ਤੋਂ ਵੱਧ 5 ਵਿਕਟਾਂ ਲਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























