• Latest
  • Trending
ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

12 minutes ago
ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

24 minutes ago
ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

31 minutes ago
ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

35 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

38 minutes ago
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

40 minutes ago
ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

48 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

49 minutes ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

2 hours ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

2 hours ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

2 hours ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Friday, November 27, 2026
No Result
View All Result
22 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

November 27, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ
ਸੁਲਤਾਨਪੁਰ ਲੋਧੀ ,27 ਨਵੰਬਰ (ਵਿਸ਼ਵ ਵਾਰਤਾ)  ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਂਦੇ ਪੰਜਾਬੀ ਨੌਜਵਾਨਾਂ ਨਾਲ ਹੋ ਰਹੇ ਧੋਖੇ ਅਤੇ ਉਨ੍ਹਾਂ ਨੂੰ ਜੰਗ ਦੀ ਅੱਗ ਵਿੱਚ ਝੋਕਣ ਦੇ ਮਾਮਲੇ ਲਗਾਤਾਰ ਚਿੰਤਾ ਦਾ ਵਿਸ਼ਾ ਬਣ ਰਹੇ ਹਨ। ਅਜਿਹਾ ਹੀ ਇਕ ਦਰਦਨਾਕ ਮਾਮਲਾ ਪੰਜਾਬ ਦੇ ਨੌਜਵਾਨ ਗੁਰਪ੍ਰੀਤ ਸਿੰਘ ਗਰੰਥਾਵਾ ਦਾ ਸਾਹਮਣੇ ਆਇਆ ਹੈ, ਜੋ ਡਰਾਈਵਿੰਗ ਦਾ ਕੰਮ ਕਰਨ ਅਤੇ ਆਪਣੇ ਪਰਿਵਾਰ ਦਾ ਭਵਿੱਖ ਸੰਵਾਰਨ ਦੀ ਆਸ ਲੈ ਕੇ ਰੂਸ ਗਿਆ ਸੀ, ਪਰ ਉੱਥੇ ਉਸ ਨੂੰ ਕਥਿਤ ਤੌਰ ’ਤੇ ਕੁੱਟਮਾਰ ਕਰਕੇ ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕਰ ਲਿਆ ਗਿਆ। ਆਪਣੀ ਜਾਨ ਬਚਾਉਣ ਲਈ ਜੰਗਲਾਂ ਵਿੱਚ ਕਈ ਦਿਨ ਭੁੱਖੇ-ਪਿਆਸੇ ਭਟਕਣ ਤੋਂ ਬਾਅਦ ਉਹ ਕਿਸੇ ਤਰ੍ਹਾਂ ਯੂਕਰੇਨ ਪਹੁੰਚ ਗਿਆ, ਜਿੱਥੇ ਹੁਣ ਉਸ ਦੀ ਸਥਿਤੀ ਬਾਰੇ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਪਰਿਵਾਰ ਉਸ ਦੀ ਸੁਰੱਖਿਅਤ ਵਤਨ ਵਾਪਸੀ ਲਈ ਚਿੰਤਤ ਹੈ।
ਇਸ ਸਬੰਧੀ ਅੰਮ੍ਰਿਤਸਰ ਤੋਂ ਪੀੜਤ ਪਰਿਵਾਰ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਆਪਣੇ ਪਰਿਵਾਰਕ ਮੈਂਬਰ ਗੁਰਪ੍ਰੀਤ ਸਿੰਘ ਦੀ ਸੁਰੱਖਿਅਤ ਵਾਪਸੀ ਲਈ ਮਦਦ ਦੀ ਗੁਹਾਰ ਲਗਾਈ ਹੈ। ਪਰਿਵਾਰ ਦੀ ਦਰਦ ਭਰੀ ਕਹਾਣੀ ਸੁਣਨ ਤੋਂ ਬਾਅਦ ਸੰਤ ਸੀਚੇਵਾਲ ਨੇ ਤੁਰੰਤ ਵਿਦੇਸ਼ ਮੰਤਰੀ ਸ੍ਰੀ ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਫੌਰੀ ਦਖ਼ਲ ਦੇਣ ਅਤੇ ਨੌਜਵਾਨ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਹੈ।
ਪੀੜਤ ਪਰਿਵਾਰ ਵੱਲੋਂ ਦੱਸਿਆ ਗਿਆ ਕਿ ਗੁਰਪ੍ਰੀਤ ਸਿੰਘ ਗਰੰਥਾਵਾ ਅਗਸਤ 2026 ਦੌਰਾਨ ਡਰਾਈਵਿੰਗ ਦਾ ਕੰਮ ਕਰਨ ਅਤੇ ਚੰਗੇ ਭਵਿੱਖ ਦੀ ਆਸ ਵਿੱਚ ਰੂਸ ਗਿਆ ਸੀ। ਪਰ ਉੱਥੇ ਪਹੁੰਚਦਿਆਂ ਹੀ ਉਸ ਦੇ ਪੁਰਾਣੇ ਪਾਸਪੋਰਟ ਅਤੇ ਹੋਰ ਦਸਤਾਵੇਜ਼ ਕਥਿਤ ਤੌਰ ’ਤੇ ਖੋਹ ਲਏ ਗਏ ਅਤੇ ਉਸ ਨੂੰ ਰੂਸ ਦਾ ਨਵਾਂ ਪਾਸਪੋਰਟ ਦੇ ਦਿੱਤਾ ਗਿਆ। ਇਸ ਦੇ ਨਾਲ ਹੀ ਉਸ ਦਾ ਮੋਬਾਈਲ ਫ਼ੋਨ ਵੀ ਖੋਹ ਲਿਆ ਗਿਆ, ਜਿਸ ਕਾਰਨ ਪਰਿਵਾਰ ਨਾਲ ਉਸ ਦਾ ਸੰਪਰਕ ਪੂਰੀ ਤਰ੍ਹਾਂ ਟੁੱਟ ਗਿਆ।
ਕਈ ਹਫ਼ਤਿਆਂ ਤੱਕ ਪਰਿਵਾਰ ਆਪਣੇ ਪੁੱਤਰ ਦੀ ਕੋਈ ਖ਼ਬਰ ਨਾ ਮਿਲਣ ਕਾਰਨ ਬੇਹੱਦ ਪ੍ਰੇਸ਼ਾਨ ਰਿਹਾ। ਇਸੇ ਦੌਰਾਨ 11 ਅਕਤੂਬਰ ਨੂੰ ਅਚਾਨਕ ਗੁਰਪ੍ਰੀਤ ਸਿੰਘ ਦੀ ਪਰਿਵਾਰ ਨਾਲ ਫ਼ੋਨ ’ਤੇ ਗੱਲ ਹੋਈ। ਉਸ ਨੇ ਰੋਂਦੇ ਹੋਏ ਪਰਿਵਾਰ ਨੂੰ ਦੱਸਿਆ ਕਿ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕਰ ਲਿਆ ਗਿਆ ਹੈ। ਉਸ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਪਰਿਵਾਰ ਨੂੰ ਆਪਣੇ ਬੇਹੱਦ ਤਰਸਯੋਗ ਹਾਲਾਤ ਬਾਰੇ ਜਾਣੂ ਕਰਵਾਇਆ। ਗੁਰਪ੍ਰੀਤ ਨੇ ਪਰਿਵਾਰ ਨੂੰ ਇਹ ਵੀ ਕਿਹਾ ਕਿ ਉਹ ਕਿਸੇ ਨਾ ਕਿਸੇ ਤਰੀਕੇ ਉੱਥੋਂ ਭੱਜਣ ਦੀ ਕੋਸ਼ਿਸ਼ ਕਰੇਗਾ, ਭਾਵੇਂ ਅੱਗੇ ਜੋ ਵੀ ਹੋਵੇ।
ਪਰਿਵਾਰ ਅਨੁਸਾਰ ਇਸ ਤੋਂ ਬਾਅਦ ਗੁਰਪ੍ਰੀਤ ਕਿਸੇ ਤਰ੍ਹਾਂ ਰੂਸੀ ਫ਼ੌਜ ਦੇ ਕਬਜ਼ੇ ਵਾਲੇ ਖੇਤਰ ਵਿੱਚੋਂ ਨਿਕਲ ਕੇ ਯੂਕਰੇਨ ਪਹੁੰਚਣ ਵਿੱਚ ਸਫ਼ਲ ਹੋ ਗਿਆ, ਪਰ ਉੱਥੇ ਪਹੁੰਚਣ ਤੋਂ ਬਾਅਦ ਉਸ ਦਾ ਦੁਬਾਰਾ ਸੰਪਰਕ ਟੁੱਟ ਗਿਆ। ਪਰਿਵਾਰ ਨੂੰ ਬਾਅਦ ਵਿੱਚ ਸੋਸ਼ਲ ਮੀਡੀਆ ਰਾਹੀਂ ਉਸ ਦੀ ਇੱਕ ਵੀਡੀਓ ਮਿਲੀ, ਜਿਸ ਵਿੱਚ ਉਹ ਇੱਕ ਯੂਟਿਊਬਰ ਨਾਲ ਪੌਡਕਾਸਟ ਦੌਰਾਨ ਆਪਣੀ ਹੱਡਬੀਤੀ ਬਿਆਨ ਕਰਦਾ ਦਿਖਾਈ ਦੇ ਰਿਹਾ ਹੈ। ਇਸ ਵੀਡੀਓ ਵਿੱਚ ਗੁਰਪ੍ਰੀਤ ਨੇ ਦੱਸਿਆ ਕਿ ਕਿਵੇਂ ਉਸ ਨੇ ਆਪਣੀ ਜਾਨ ਬਚਾਉਣ ਲਈ ਤਿੰਨ-ਚਾਰ ਦਿਨ ਜੰਗਲਾਂ ਵਿੱਚ ਭੁੱਖੇ-ਪਿਆਸੇ ਭਟਕਦਿਆਂ ਗੁਜ਼ਾਰੇ ਅਤੇ ਬੇਹੱਦ ਮੁਸ਼ਕਲ ਹਾਲਾਤ ਵਿੱਚ ਯੂਕਰੇਨ ਪਹੁੰਚਿਆ। ਵੀਡੀਓ ਵਿੱਚ ਸਾਹਮਣੇ ਆਈ ਜਾਣਕਾਰੀ ਅਨੁਸਾਰ ਉਹ ਇਸ ਸਮੇਂ ਯੂਕਰੇਨੀ ਫ਼ੌਜ ਦੇ ਸੰਪਰਕ ਵਿੱਚ ਹੈ।
ਗੁਰਪ੍ਰੀਤ ਸਿੰਘ ਦਾ ਪਰਿਵਾਰ ਜਲੰਧਰ ਨਾਲ ਸਬੰਧਤ ਹੈ। ਉਸ ਦੇ ਪਰਿਵਾਰ ਵਿੱਚ ਪਤਨੀ ਅਤੇ ਦੋ ਛੋਟੇ-ਛੋਟੇ ਬੱਚੇ ਹਨ, ਜਦਕਿ ਉਸ ਦੀਆਂ ਚਾਰ ਭੈਣਾਂ ਵੀ ਹਨ, ਜੋ ਉਸ ’ਤੇ ਨਿਰਭਰ ਹਨ। ਪਰਿਵਾਰ ਲਈ ਉਹ ਸਿਰਫ਼ ਰੋਜ਼ੀ-ਰੋਟੀ ਕਮਾਉਣ ਵਾਲਾ ਹੀ ਨਹੀਂ, ਸਗੋਂ ਪੂਰੇ ਘਰ ਦਾ ਸਹਾਰਾ ਹੈ। ਅੱਜ ਉਸ ਦੇ ਬੱਚੇ ਆਪਣੇ ਪਿਤਾ ਦੀ ਉਡੀਕ ਕਰ ਰਹੇ ਹਨ ਅਤੇ ਪਤਨੀ ਤੇ ਭੈਣਾਂ ਹਰ ਪਲ ਉਸ ਦੀ ਸਲਾਮਤੀ ਲਈ ਅਰਦਾਸਾਂ ਕਰ ਰਹੀਆਂ ਹਨ। ਪਰਿਵਾਰ ਨੂੰ ਸਭ ਤੋਂ ਵੱਡੀ ਚਿੰਤਾ ਇਸ ਗੱਲ ਦੀ ਹੈ ਕਿ ਜੰਗ ਦੇ ਮਾਹੌਲ ਵਿੱਚ ਉਸ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਉਸ ਨੂੰ ਜਲਦ ਤੋਂ ਜਲਦ ਆਪਣੇ ਦੇਸ਼ ਵਾਪਸ ਲਿਆਂਦਾ ਜਾਵੇ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਸ ਘਟਨਾ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਰੁਜ਼ਗਾਰ ਅਤੇ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਜਾਣ ਵਾਲੇ ਪੰਜਾਬੀ ਨੌਜਵਾਨਾਂ ਨੂੰ ਇਸ ਤਰ੍ਹਾਂ ਜੰਗ ਦੀ ਭੱਠੀ ਵਿੱਚ ਝੋਕਿਆ ਜਾਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਦੇ ਮਾਮਲੇ ਵਿੱਚ ਭਾਰਤ ਸਰਕਾਰ ਨੂੰ ਤੁਰੰਤ ਕੂਟਨੀਤਕ ਪੱਧਰ ’ਤੇ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਉਸ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ ਅਤੇ ਉਸ ਨੂੰ ਸਹੀ ਸਲਾਮਤ ਆਪਣੇ ਪਰਿਵਾਰ ਕੋਲ ਵਾਪਸ ਲਿਆਂਦਾ ਜਾ ਸਕੇ।
ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵਿਦੇਸ਼ ਜਾਣ ਦੀ ਕਾਹਲ ਅਤੇ ਵੱਧ ਕਮਾਈ ਦੇ ਲਾਲਚ ਵਿੱਚ ਕਿਸੇ ਵੀ ਅਣਜਾਣ ਏਜੰਟ ਜਾਂ ਫਰਜ਼ੀ ਕੰਪਨੀ ਦੇ ਝਾਂਸੇ ਵਿੱਚ ਨਾ ਆਉਣ। ਵਿਦੇਸ਼ ਜਾਣ ਤੋਂ ਪਹਿਲਾਂ ਵੀਜ਼ਾ, ਪਾਸਪੋਰਟ, ਨੌਕਰੀ ਦਾ ਇਕਰਾਰਨਾਮਾ, ਕੰਪਨੀ ਦੀ ਭਰੋਸੇਯੋਗਤਾ ਅਤੇ ਹੋਰ ਸਾਰੇ ਦਸਤਾਵੇਜ਼ਾਂ ਦੀ ਪੂਰੀ ਜਾਂਚ ਕਰਨ। ਕਿਸੇ ਵੀ ਸ਼ੱਕੀ ਜਾਂ ਗੈਰ-ਕਾਨੂੰਨੀ ਪੇਸ਼ਕਸ਼ ਨੂੰ ਸਵੀਕਾਰ ਨਾ ਕੀਤਾ ਜਾਵੇ ਅਤੇ ਬਿਨਾਂ ਪੂਰੀ ਜਾਣਕਾਰੀ ਹਾਸਲ ਕੀਤੇ ਆਪਣਾ ਭਵਿੱਖ ਖ਼ਤਰੇ ਵਿੱਚ ਨਾ ਪਾਇਆ ਜਾਵੇ।
ਸੰਤ ਸੀਚੇਵਾਲ ਨੇ ਖ਼ਾਸ ਤੌਰ ’ਤੇ ਵਿਦੇਸ਼ਾਂ ਵਿੱਚ ਰੁਜ਼ਗਾਰ ਲਈ ਜਾਣ ਵਾਲੀਆਂ ਪੰਜਾਬ ਦੀਆਂ ਲੜਕੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਦੇਸ਼ ਜਾਣ ਤੋਂ ਪਹਿਲਾਂ ਆਪਣੇ ਵੀਜ਼ੇ, ਨੌਕਰੀ ਦੇ ਇਕਰਾਰਨਾਮੇ, ਵਰਕ ਪਰਮਿਟ ਅਤੇ ਹੋਰ ਦਸਤਾਵੇਜ਼ਾਂ ਦੀ ਚੰਗੀ ਤਰ੍ਹਾਂ ਜਾਂਚ ਕਰਨ। ਕਿਸੇ ਵੀ ਏਜੰਟ ਦੇ ਲਾਲਚ ਜਾਂ ਝੂਠੇ ਭਰੋਸਿਆਂ ਵਿੱਚ ਆ ਕੇ ਅਜਿਹੇ ਦੇਸ਼ਾਂ ਵਿੱਚ ਨਾ ਜਾਣ, ਜਿੱਥੇ ਉਨ੍ਹਾਂ ਦੀ ਸੁਰੱਖਿਆ ਅਤੇ ਭਵਿੱਖ ਖ਼ਤਰੇ ਵਿੱਚ ਪੈ ਸਕਦਾ ਹੋਵੇ।
ਉਨ੍ਹਾਂ ਕਿਹਾ ਕਿ ਵਿਦੇਸ਼ ਜਾਣਾ ਮਾੜੀ ਗੱਲ ਨਹੀਂ, ਪਰ ਸਹੀ ਜਾਣਕਾਰੀ ਅਤੇ ਕਾਨੂੰਨੀ ਪ੍ਰਕਿਰਿਆ ਤੋਂ ਬਿਨਾਂ ਵਿਦੇਸ਼ ਜਾਣਾ ਕਈ ਵਾਰ ਪੂਰੇ ਪਰਿਵਾਰ ਲਈ ਉਮਰ ਭਰ ਦਾ ਦੁੱਖ ਬਣ ਜਾਂਦਾ ਹੈ। ਗੁਰਪ੍ਰੀਤ ਸਿੰਘ ਵਰਗੇ ਮਾਮਲੇ ਸਮਾਜ ਅਤੇ ਸਰਕਾਰ ਦੋਵਾਂ ਲਈ ਗੰਭੀਰ ਚੇਤਾਵਨੀ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪੀੜਤ ਪਰਿਵਾਰ ਦੀ ਆਵਾਜ਼ ਸਬੰਧਤ ਮੰਤਰਾਲੇ ਤੱਕ ਪਹੁੰਚਾਈ ਗਈ ਹੈ ਅਤੇ ਨੌਜਵਾਨ ਦੀ ਸੁਰੱਖਿਅਤ ਵਾਪਸੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
Tags: jalandharLatestNewsInPunjabiMANSAMansanewspunjabnewsPunjabnewsinPunjabitopheadlinesinPunjabiukraineYouth Escapes Russian Army To Ukraine
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ 'ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟੇਜਿਕ ਆਪਰੇਸ਼ਨਜ਼' (IFSO) ਯੂਨਿਟ ਨੇ ਸ਼ੁੱਕਰਵਾਰ ਨੂੰ...

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

by Ankit
November 27, 2026
0

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ ਭਗਵੰਤ ਮਾਨ...

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

by Ankit
November 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ ਪੁਲਿਸ ਟੀਮਾਂ ਨੇ 162 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

by Navjot
November 27, 2026
0

ਸੁਲਤਾਨਪੁਰ ਲੋਧੀ ,27 ਨਵੰਬਰ (ਵਿਸ਼ਵ ਵਾਰਤਾ)  ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਂਦੇ ਪੰਜਾਬੀ ਨੌਜਵਾਨਾਂ ਨਾਲ ਹੋ ਰਹੇ ਧੋਖੇ ਅਤੇ...

Most Popular

National: ਦਿੱਲੀ-NCR ’ਚ ਪ੍ਰਦੂਸ਼ਣ ਨੇ ਵਧਾਈ ਚਿੰਤਾ, AQI 324 ਹੋਣ ’ਤੇ GRAP-2 ਲਾਗੂ

National: ਦਿੱਲੀ-NCR ’ਚ ਪ੍ਰਦੂਸ਼ਣ ਨੇ ਵਧਾਈ ਚਿੰਤਾ, AQI 324 ਹੋਣ ’ਤੇ GRAP-2 ਲਾਗੂ

by Ranjit Singh
3 weeks ago
0

National: ਦਿੱਲੀ-NCR ’ਚ ਪ੍ਰਦੂਸ਼ਣ ਨੇ ਵਧਾਈ ਚਿੰਤਾ, AQI 324 ਹੋਣ ’ਤੇ GRAP-2 ਲਾਗੂ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਦਿੱਲੀ-NCR ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 