• Latest
  • Trending
YUDH NASHIAN VIRUDH 2.0 :  ਪੰਜਾਬ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਰਵਾਈ ਜਾਰੀ

YUDH NASHIAN VIRUDH 2.0 :  ਪੰਜਾਬ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਰਵਾਈ ਜਾਰੀ

1 year ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

20 minutes ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

28 minutes ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

44 minutes ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

1 hour ago
ਮਾਨਸੂਨ ਨੇ ਫੜੀ ਰਫ਼ਤਾਰ ; ਭਾਰੀ ਮੀਂਹ ਕਾਰਨ ਮੁੰਬਈ ’ਚ ਰੇਲ ਮਾਰਗ ’ਤੇ ਜ਼ਮੀਨ ਖਿਸਕਣ ਕਾਰਨ 15 ਤੋਂ ਵੱਧ ਰੇਲਗੱਡੀਆਂ ਰੱਦ

ਮਾਨਸੂਨ ਨੇ ਫੜੀ ਰਫ਼ਤਾਰ ; ਭਾਰੀ ਮੀਂਹ ਕਾਰਨ ਮੁੰਬਈ ’ਚ ਰੇਲ ਮਾਰਗ ’ਤੇ ਜ਼ਮੀਨ ਖਿਸਕਣ ਕਾਰਨ 15 ਤੋਂ ਵੱਧ ਰੇਲਗੱਡੀਆਂ ਰੱਦ

1 hour ago
OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

2 hours ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3300 ਤੋਂ ਪਾਰ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3300 ਤੋਂ ਪਾਰ

2 hours ago
FIFA World Cup : ਫੀਫਾ ਵਿਸ਼ਵ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਨੇਮਾਰ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

FIFA World Cup : ਫੀਫਾ ਵਿਸ਼ਵ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਨੇਮਾਰ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

2 hours ago
FIFA World Cup : ਪੰਜ ਵਾਰ ਦਾ ਚੈਂਪੀਅਨ ਬ੍ਰਾਜ਼ੀਲ ਫੁੱਟਬਾਲ ਵਿਸ਼ਵ ਕੱਪ ਤੋਂ ਬਾਹਰ ; ਨਾਰਵੇ ਨੇ 2-1 ਨਾਲ ਹਰਾਇਆ

FIFA World Cup : ਪੰਜ ਵਾਰ ਦਾ ਚੈਂਪੀਅਨ ਬ੍ਰਾਜ਼ੀਲ ਫੁੱਟਬਾਲ ਵਿਸ਼ਵ ਕੱਪ ਤੋਂ ਬਾਹਰ ; ਨਾਰਵੇ ਨੇ 2-1 ਨਾਲ ਹਰਾਇਆ

2 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

3 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ 4 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ; ਅੱਜ 15 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ 4 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ; ਅੱਜ 15 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ

4 hours ago
Mumbai : ਭਾਰੀ ਮੀਂਹ ਕਾਰਨ ਚਾਰ ਮੰਜ਼ਿਲਾ ਇਮਾਰਤ ਢਹਿ-ਢੇਰੀ, 6 ਲੋਕਾਂ ਦੀ ਮੌਤ

Mumbai : ਭਾਰੀ ਮੀਂਹ ਕਾਰਨ ਚਾਰ ਮੰਜ਼ਿਲਾ ਇਮਾਰਤ ਢਹਿ-ਢੇਰੀ, 6 ਲੋਕਾਂ ਦੀ ਮੌਤ

5 hours ago
Hindi News
English News
Monday, July 6, 2026
No Result
View All Result
36 °c
Chandigarh
31 ° Tue
29 ° Wed
32 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

YUDH NASHIAN VIRUDH 2.0 :  ਪੰਜਾਬ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਰਵਾਈ ਜਾਰੀ

March 27, 2025
in ਖਬਰਾਂ, ਪੰਜਾਬ, ਪ੍ਰਸ਼ਾਸਨਿਕ
YUDH NASHIAN VIRUDH 2.0 :  ਪੰਜਾਬ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਰਵਾਈ ਜਾਰੀ

YUDH NASHIAN VIRUDH 2.0 :  ਪੰਜਾਬ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਰਵਾਈ ਜਾਰੀ

27 ਦਿਨਾਂ ਵਿੱਚ 4142 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 2384 F.I.R ਦਰਜ

ਡੀਜੀਪੀ ਗੌਰਵ ਯਾਦਵ ਵੱਲੋਂ ਸਰਹੱਦੀ ਪਿੰਡਾਂ ‘ਚ ਵੀ.ਡੀ.ਸੀ.ਐਸਜ਼. ਵਾਂਗ ਸ਼ਹਿਰੀ ਖੇਤਰਾਂ ਵਿੱਚ ਵੀ ਮੁਹੱਲਾ ਕਮੇਟੀਆਂ ਬਣਾਉਣ ਦਾ ਐਲਾਨ

PUNJAB

ਚੰਡੀਗੜ੍ਹ, 27 ਮਾਰਚ(ਵਿਸ਼ਵ ਵਾਰਤਾ) YUDH NASHIAN VIRUDH 2.0:  ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਖ਼ਤ ਕਾਰਵਾਈ ਮਗਰੋਂ ਗਲੀਆਂ-ਮੁਹੱਲਿਆਂ ‘ਚ ਹੋਣ ਵਾਲੀ ਨਸ਼ਿਆਂ ਦੀ ਸਪਲਾਈ ਵਿੱਚ ਭਾਰੀ ਕਮੀ ਆਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਹੁਣ ਸੂਬੇ ਵਿੱਚ ਨਸ਼ੇ ਦੇ ਸਪਲਾਇਰਾਂ ਅਤੇ ਸਰਗਨਾਵਾਂ ਸਮੇਤ ਵੱਡੀਆਂ ਮੱਛੀਆਂ ਨੂੰ ਨਿਸ਼ਾਨਾ ਬਣਾ ਕੇ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਵੱਲ ਧਿਆਨ ਕੇਂਦਰਿਤ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੰਜਾਬ (ਡੀਜੀਪੀ) ਪੁਲਿਸ ਗੌਰਵ ਯਾਦਵ ਨੇ ਦਿੱਤੀ।

YUDH NASHIAN VIRUDH 2.0

ਡੀਜੀਪੀ, ਜਿਹਨਾਂ ਨਾਲ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੁਹਿੰਮ ਹੁਣ ਗਲੀਆਂ-ਮੁਹੱਲਿਆਂ ਵਿਚ ਨਸ਼ਾ ਵੇਚਣ ਵਾਲਿਆਂ ਦੀਆਂ ਗ੍ਰਿਫ਼ਤਾਰੀਆਂ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਪੰਜਾਬ ਪੁਲਿਸ ਦੀਆਂ ਟੀਮਾਂ ਹੁਣ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਗ੍ਰਸਤ ਵੱਡੀਆਂ ਮੱਛੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦੀ ਪਛਾਣ ਕਰਨ ਲਈ ਸਾਰੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ/ਸਪਲਾਈਰਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਰਹੀਆਂ ਹਨ।

ਦੱਸਣਯੋਗ ਹੈ ਕਿ ਇਹ ਕਾਰਵਾਈ ਡੀਜੀਪੀ ਪੰਜਾਬ ਵੱਲੋਂ ਸਾਰੇ ਪੁਲਿਸ ਕਮਿਸ਼ਨਰਾਂ (ਸੀਪੀ) ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀ) ਨੂੰ ਆਪਣੋ-ਆਪਣੇ ਜ਼ਿਲ੍ਹਿਆਂ ਵਿੱਚ ਸੱਤ ਦਿਨਾਂ ਦੇ ਅੰਦਰ ਮੁੱਖ ਨਸ਼ਾ ਸਪਲਾਇਰਾਂ/ਤਸਕਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਲਿਸਟ ਤਿਆਰ ਕਰਨ ਦੇ ਨਿਰਦੇਸ਼ ਦੇਣ ਤੋਂ ਤੁਰੰਤ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਮਾਰਚ, 2025 ਨੂੰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 2384 ਐਫਆਈਆਰਜ਼ ਦਰਜ ਕਰਕੇ 4142 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹਨਾਂ ਦੇ ਕਬਜ਼ੇ ‘ਚੋਂ 146.3 ਕਿਲੋਗ੍ਰਾਮ ਹੈਰੋਇਨ, 85.3 ਕਿਲੋਗ੍ਰਾਮ ਅਫੀਮ, 19.95 ਕੁਇੰਟਲ ਭੁੱਕੀ, 7.69 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 1 ਕਿਲੋ ਆਈਸੀਈ ਅਤੇ 5.83 ਕਰੋੜ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਨਾਲ ਗਲੀ-ਪੱਧਰ ‘ਤੇ ਨਸ਼ੀਲੇ ਪਦਾਰਥਾਂ ਦੀ ਉਪਲਬਧਤਾ ਵਿੱਚ ਭਾਰੀ ਕਮੀ ਆਈ ਹੈ, ਜਿਸ ਕਾਰਨ ਪੁਲਿਸ ਹੁਣ ਵੱਡੇ ਪੱਧਰ ‘ਤੇ ਸਪਲਾਈ ਚੇਨ ਨੂੰ ਤੋੜਨ ਲਈ ਵੱਡੀਆਂ ਮੱਛੀਆਂ ‘ਤੇ ਕਾਰਵਾਈ ਕਰੇਗੀ।

ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਵੱਡੀਆਂ ਮੱਛੀਆਂ ਦੀ ਮੈਪਿੰਗ ਅਤੇ ਸੂਚੀਬੱਧ ਕਰਨ ਦੀ ਪ੍ਰਕਿਰਿਆ ਸਬੰਧੀ ਪਹਿਲਾਂ ਹੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦਾ ਹੁਕਮ ਦਿੱਤਾ ਗਿਆ ਹੈ ਤਾਂ ਜੋ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਸਪਲਾਇਰਾਂ ਦੇ ਵੇਰਵੇ ਤਿਆਰ ਕੀਤੇ ਜਾ ਸਕਣ। ਉਹਨਾਂ ਅੱਗੇ ਕਿਹਾ ਕਿ ਇਹ ਸੂਚੀ ਪੁੱਛਗਿੱਛ ਰਿਪੋਰਟਾਂ, ਜਨਤਕ ਸੁਝਾਵਾਂ, ਖੁਫੀਆ ਜਾਣਕਾਰੀ, ਸੇਫ ਪੰਜਾਬ ਹੈਲਪਲਾਈਨ ਤੋਂ ਡੇਟਾ ਅਤੇ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਜਾਂਚ ਤਹਿਤ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਦੇ ਆਧਾਰ ‘ਤੇ ਕੀਤੀ ਜਾਵੇਗੀ।

ਸ਼ਹਿਰੀ ਖੇਤਰਾਂ ਵਿੱਚ ਮੁਹੱਲਾ ਕਮੇਟੀਆਂ ਨਸ਼ਾ ਤਸਕਰਾਂ ‘ਤੇ ਰੱਖਣਗੀਆਂ ਨਜ਼ਰ

ਡੀਜੀਪੀ ਨੇ ਅੱਗੇ ਦੱਸਿਆ ਕਿ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਦੀ ਸਫਲਤਾ ਤੋਂ ਪ੍ਰੇਰਿਤ ਹੋ ਕੇ, ਪੰਜਾਬ ਪੁਲਿਸ ਹੁਣ ਨਸ਼ਿਆਂ ਵਿਰੁੱਧ ਆਪਣੀ ਜੰਗ ਹੋਰ ਤੇਜ਼ ਕਰਨ ਦੇ ਹਿੱਸੇ ਵਜੋਂ ਸ਼ਹਿਰੀ ਖੇਤਰਾਂ ਵਿੱਚ ਮੁਹੱਲਾ ਕਮੇਟੀਆਂ ਬਣਾਉਣ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਵੀਡੀਸੀਜ਼, ਜਿਹਨਾਂ ਵਿੱਚ ਸਰਹੱਦੀ ਪਿੰਡਾਂ ਦੇ ਭਰੋਸੇਮੰਦ ਅਤੇ ਪ੍ਰਮੁੱਖ ਵਿਅਕਤੀ ਸ਼ਾਮਲ ਹਨ, ਪੁਲਿਸ ਟੀਮਾਂ ਲਈ ਅੱਖ ਤੇ ਕੰਮ ਵਜੋਂ ਕੰਮ ਕਰ ਰਹੀਆਂ ਹਨ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਪੰਜਾਬ ਪੁਲਿਸ ਦੇ ਯਤਨਾਂ ਵਿੱਚ ਸਹਾਈ ਹੋ ਰਹੀਆਂ ਹਨ।

ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਖ਼ਤਮ ਕਰਨ ਲਈ ਨਾਗਰਿਕਾਂ ਦੀ ਸ਼ਮੂਲੀਅਤ ‘ਤੇ ਜ਼ੋਰ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਜਿਵੇਂ ਵੀ.ਡੀ.ਸੀਜ਼. ਨੇ ਸਰਹੱਦੀ ਖੇਤਰਾਂ ਵਿੱਚ ਪੇਂਡੂ ਪੁਲਿਸਿੰਗ ਨੂੰ ਮਜ਼ਬੂਤ ਕੀਤਾ, ਉਸੇ ਤਰ੍ਹਾਂ ਮੁਹੱਲਾ ਕਮੇਟੀਆਂ ਸ਼ਹਿਰੀ ਭਾਈਚਾਰਿਆਂ ਨੂੰ ਨਸ਼ਿਆਂ ਦੀ ਲਾਹਣਤ ਨਾਲ ਲੜਨ ਲਈ ਸਮੂਹਿਕ ਤੌਰ ‘ਤੇ ਸ਼ਕਤੀ ਪ੍ਰਦਾਨ ਕਰਨਗੀਆਂ।

ਡੀ.ਜੀ.ਪੀ. ਨੇ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਪੰਜਾਬ ਪੁਲਿਸ ਨੂੰ ਦਿੱਤੇ ਗਏ ਸਮਰਥਨ ਲਈ ਸੂਬੇ ਦੇ ਨਾਗਰਿਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਨਸ਼ਾ ਤਸਕਰਾਂ ਦੀ ਬੇਨਾਮੀ ਰਿਪੋਰਟ ਕਰਨ ਲਈ ਸੇਫ ਪੰਜਾਬ ਨਸ਼ਾ ਵਿਰੋਧੀ ਹੈਲਪਲਾਈਨ ‘9779100200’ ‘ਤੇ ਵੱਧ ਤੋਂ ਵੱਧ ਜਾਣਕਾਰੀ ਸਾਂਝਾ ਕਰਨ ਦੀ ਅਪੀਲ ਵੀ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

by Navjot
July 6, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ ਢਾਕਾ, 6 ਜੁਲਾਈ...

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

by Navjot
July 6, 2026
0

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ   ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

by Navjot
July 6, 2026
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ     ਨਵੀਂ ਦਿੱਲੀ, 6 ਜੁਲਾਈ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ...

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

by Navjot
July 6, 2026
0

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ ਚੰਪਤ ਰਾਏ ਅਤੇ ਡਾ. ਅਨਿਲ ਮਿਸ਼ਰਾ ਦੇ ਅਸਤੀਫ਼ਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

by Navjot
July 6, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ ਢਾਕਾ, 6 ਜੁਲਾਈ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
7 days ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਜੂਨ  (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 