Zubeen Garg Death : ਜ਼ੁਬੀਨ ਗਰਗ ਦਾ ਚਚੇਰਾ ਭਰਾ ਸੰਦੀਪਨ DSP ਅਹੁਦੇ ਤੋਂ ਮੁਅੱਤਲ
ਨਵੀ ਦਿੱਲੀ, 9 ਅਕਤੂਬਰ 2025 (ਵਿਸ਼ਵ ਵਾਰਤਾ): ਮਸ਼ਹੂਰ ਗਾਇਕ ਜ਼ੁਬੀਨ ਗਰਗ ਦੀ ਮੌਤ (Zubeen Garg Death) ਦੇ ਸਬੰਧ ਵਿੱਚ ਗ੍ਰਿਫਤਾਰ ਚਚੇਰੇ ਭਰਾ ਸੰਦੀਪਨ ਗਰਗ ਨੂੰ ਡੀਐਸਪੀ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਉਹ ਅਸਾਮ ਪੁਲਿਸ ਸਰਵਿਸ ‘ਚ ਇੱਕ ਅਧਿਕਾਰੀ ਹੈ ਅਤੇ ਪਹਿਲਾਂ ਰਾਜ ਦੇ ਕਾਮਰੂਪ ਜ਼ਿਲ੍ਹੇ ਵਿੱਚ ਤਾਇਨਾਤ ਸੀ। ਉਸਨੂੰ ਸੱਤ ਦਿਨਾਂ ਲਈ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਜ਼ੁਬੀਨ ਦੀ ਮੌਤ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੰਦੀਪਨ ਗਰਗ ਪੰਜਵਾਂ ਵਿਅਕਤੀ ਹੈ। ਇਸ ਮਾਮਲੇ ਵਿੱਚ, ਪੁਲਿਸ ਨੇ ਪਹਿਲਾਂ ਨੌਰਥ ਈਸਟ ਇੰਡੀਆ ਫੈਸਟੀਵਲ ਦੇ ਮੁੱਖ ਪ੍ਰਬੰਧਕ ਸ਼ਿਆਮਕਾਨੂ ਮਹੰਤ ਅਤੇ ਜ਼ੁਬਿਨ ਦੇ ਮੈਨੇਜਰ ਸਿਧਾਰਥ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ। ਇਸ ਤੋਂ ਬਾਅਦ ਉਸਦੇ ਬੈਂਡ ਮੈਂਬਰਾਂ, ਸ਼ੇਖਰ ਜੋਤੀ ਗੋਸਵਾਮੀ ਅਤੇ ਅੰਮ੍ਰਿਤ ਪ੍ਰਭਾ ਮਹੰਤ ਨੂੰ ਗ੍ਰਿਫਤਾਰ ਕੀਤਾ ਗਿਆ।ਇਸ ਤੋਂ ਬਾਅਦ, ਜ਼ੁਬੀਨ ਦੇ ਚਚੇਰੇ ਭਰਾ, ਸੰਦੀਪਨ ਨੂੰ ਗ੍ਰਿਫਤਾਰ ਕੀਤਾ ਗਿਆ। ਉਸਦੇ ਖਿਲਾਫ ਗੈਰ-ਇਰਾਦਤਨ ਕਤਲ, ਅਪਰਾਧਿਕ ਸਾਜ਼ਿਸ਼ ਅਤੇ ਲਾਪਰਵਾਹੀ ਨਾਲ ਮੌਤ ਦਾ ਕਾਰਨ ਬਣਨ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਜ਼ੁਬੀਨ ਗਰਗ ਦਾ 19 ਸਤੰਬਰ ਨੂੰ ਸਿੰਗਾਪੁਰ ਵਿੱਚ ਦੇਹਾਂਤ ਹੋ ਗਿਆ ਸੀ। ਉਹ 20 ਸਤੰਬਰ ਨੂੰ ਹੋਣ ਵਾਲੇ ਨੌਰਥ ਈਸਟ ਇੰਡੀਆ ਫੈਸਟੀਵਲ ਲਈ ਸਿੰਗਾਪੁਰ ਗਏ ਸੀ। ਸਮਾਗਮ ਤੋਂ ਇੱਕ ਦਿਨ ਪਹਿਲਾਂ ਉਨ੍ਹਾਂ ਨੇ ਇੱਕ ਵਾਟਰ ਐਡਵੈਂਚਰ ਗਤੀਵਿਧੀ ਵਿੱਚ ਹਿੱਸਾ ਲਿਆ ਸੀ।ਦਾਅਵਾ ਕੀਤਾ ਗਿਆ ਸੀ ਕਿ ਉਸਦੀ ਮੌਤ ਸਕੂਬਾ ਡਾਈਵਿੰਗ ਦੌਰਾਨ ਡੁੱਬਣ ਨਾਲ ਹੋਈ ਸੀ। ਜ਼ੁਬੀਨ ਦੀ ਮੌਤ ਸਮੇਂ ਸੰਦੀਪਨ ਸਿੰਗਾਪੁਰ ਵਿੱਚ ਉਸਦੇ ਨਾਲ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























